ਮੋਗਾ (ਗੋਪੀ ਰਾਊਕੇ) - ਜ਼ਿਲਾ ਮੈਜਿਸਟ੍ਰੇਟ ਮੋਗਾ ਰਾਜੇਸ਼ ਤ੍ਰਿਪਾਠੀ ਨੇ ਧਾਰਾ 144 ਸੀ. ਆਰ. ਪੀ. ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਅੰਦਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਅਤੇ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਬਣਾਏ ਪ੍ਰੀਖਿਆ ਕੇਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਹ ਹੁਕਮ 30 ਜੂਨ ਨੂੰ ਲਾਗੂ ਰਹਿਣਗੇ। ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ (ਕੇਵਲ ਸਾਇੰਸ/ ਕਾਮਰਸ ਗਰੁੱਪ) 30 ਜੂਨ ਨੂੰ ਦੁਪਹਿਰ 12 ਵਜੇ ਤੋਂ ਸਵਾ 3 ਵਜੇ ਤੱਕ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਸ਼ਰਾਰਤੀ ਅਨਸਰ ਇਕੱਠੇ ਹੋ ਜਾਂਦੇ ਹਨ, ਜੋ ਪ੍ਰੀਖਿਆ ਕੇਦਰਾਂ 'ਚ ਪਹੁੰਚ ਕੇ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ।
ਰਾਤ ਨੂੰ ਉਦਯੋਗ ਚਲਾਉਣ 'ਤੇ ਵਾਧੂ ਚਾਰਜ ਕਰਨ ਦੇ ਵਿਰੋਧ 'ਚ ਉਤਰੇ ਉਦਯੋਗਪਤੀ
NEXT STORY