ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਹਿਮਾਂਸ਼ੂ ਜੈਨ ਆਈ. ਏ. ਐੱਸ. ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਹੋਲਾ-ਮਹੱਲਾ ਦੌਰਾਨ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀ ਆਮ ਜਨਤਾ ਅਤੇ ਸ਼ਰਧਾਲੂਆਂ ਨੂੰ ਭਿਖਾਰੀਆਂ ਤੋਂ ਹੋਣ ਵਾਲੀ ਪਰੇਸ਼ਾਨੀ ਨੂੰ ਮੁੱਖ ਰੱਖਦੇ ਹੋਏ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 10 ਤੋਂ 15 ਮਾਰਚ ਤੱਕ ਬਾਹਰੋਂ ਆਉਣ ਵਾਲੇ ਪੇਸ਼ੇਵਰ ਮੰਗਤਿਆਂ ਦੇ ਦਾਖ਼ਲੇ ’ਤੇ ਪੂਰਨ ਪਾਬੰਦੀ ਲਗਾਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮ ਅਨੁਸਾਰ ਕਿਹਾ ਹੈ ਕਿ ਹੋਲਾ-ਮਹੱਲਾ ਦਾ ਇਤਿਹਾਸਕ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 10 ਤੋਂ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਸ਼ਾਸਨ ਦੇ ਧਿਆਨ ਵਿਚ ਆਇਆ ਹੈ ਕਿ ਇਸ ਹੋਲੇ-ਮਹੱਲੇ ਦੌਰਾਨ ਬਾਹਰੀ ਸੂਬਿਆਂ ਤੋਂ ਕਾਫ਼ੀ ਗਿਣਤੀ ਵਿਚ ਮੰਗਤੇ ਪਹੁੰਚ ਜਾਂਦੇ ਹਨ।
ਇਹ ਵੀ ਪੜ੍ਹੋ : 10 ਮਾਰਚ ਤੋਂ ਲੈ ਕੇ 15 ਮਾਰਚ ਤੱਕ ਪੰਜਾਬ ਦੇ ਇਹ ਰਸਤੇ ਰਹਿਣਗੇ ਬੰਦ, ਜਾਣੋ ਕੀ ਹੈ ਕਾਰਨ
ਕੁਝ ਮੰਗਤੇ ਤਾਂ ਇਕੱਲੇ ਤੌਰ ’ਤੇ ਆਉਂਦੇ ਹਨ ਪਰ ਕੁਝ ਭਿਖਾਰੀ ਪੇਸ਼ੇਵਰ ਲੋਕਾਂ ਵੱਲੋ ਗੱਡੀਆਂ ’ਚ ਭਰ ਕੇ ਸ਼ਹਿਰ ਵਿਚ ਛੱਡ ਦਿੱਤੇ ਜਾਂਦੇ ਹਨ। ਇਨ੍ਹਾਂ ਭਿਖਾਰੀਆਂ ਵੱਲੋਂ ਜਿੱਥੇ ਆਮ ਪਬਲਿਕ ਅਤੇ ਸ਼ਰਧਾਲੂਆਂ ਨੂੰ ਤੰਗ ਪਰੇਸ਼ਾਨ ਕੀਤਾ ਜਾਂਦਾ ਹੈ, ਉਥੇ ਹੀ ਇਨ੍ਹਾਂ ਵੱਲੋਂ ਚੋਰੀਆਂ ਆਦਿ ਕਰਨ ਦਾ ਵੀ ਡਰ ਬਣਿਆ ਰਹਿੰਦਾ ਹੈ। ਇਸ ਲਈ ਹੋਲਾ-ਮਹੱਲੇ ਦੌਰਾਨ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਹਰੋਂ ਆਉਣ ਵਾਲੇ ਇਨ੍ਹਾਂ ਭਿਖਾਰੀਆਂ ਤੋਂ ਆਮ ਪਬਲਿਕ ਅਤੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਾ ਆਵੇ, ਇਸ ਲਈ ਇਹ ਹੁਕਮ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕ ਤਰਫ਼ਾ ਪਾਸ ਕਰਕੇ ਪਬਲਿਕ ਦੇ ਨਾਮ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜੰਗ ਦਾ ਮੈਦਾਨ ਬਣਿਆ ਪੰਜਾਬ ਦਾ ਇਹ ਸਿਵਲ ਹਸਪਤਾਲ, ਸ਼ਰੇਆਮ ਚੱਲੇ ਤੇਜ਼ਧਾਰ ਹਥਿਆਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਨੇ ਆਰਮੀ ਡਿਊਟੀ ਲਿਖੀ ਗੱਡੀ ਕੀਤੀ ਬਰਾਮਦ, ਹੋਸ਼ ਤਾਂ ਉਦੋਂ ਉੱਡੇ ਜਦੋਂ ਲਈ ਤਲਾਸ਼ੀ
NEXT STORY