ਫਤਹਿਗੜ੍ਹ ਸਾਹਿਬ (ਸੁਰੇਸ਼) - ਜ਼ਿਲਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਅਤੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀਆਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲਾ ਫਤਹਿਗੜ੍ਹ ਸਾਹਿਬ ਦੇ ਸਾਰੇ ਅਸਲਾ ਲਾਇਸੰਸੀਆ ਨੂੰ ਆਪਣੇ-ਆਪਣੇ ਹੱਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਚੋਣ ਜ਼ਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ। ਉਨ੍ਹਾਂ ਜਾਰੀ ਹੁਕਮਾਂ ਵਿਚ ਲਿਖਿਆ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ, ਚੰਡੀਗੜ੍ਹ ਵੱਲੋਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ- 2025, 14 ਦਸੰਬਰ 2025 ਨੂੰ ਨਿਸ਼ਚਿਤ ਕੀਤੀ ਗਈ ਹੈ।
ਇਹ ਆਮ ਵੇਖਣ ’ਚ ਆਇਆ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਦਾ ਖਦਸ਼ਾ ਬਣਿਆ ਰਹਿੰਦਾ ਹੈ। ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਲਾਇਸੰਸੀਆਂ ਨੂੰ ਆਪਣੇ ਆਪਣੇ ਹੱਥਿਆਰ ਚੁੱਕ ਕੇ ਚੱਲਣ ''ਤੇ ਪਾਬੰਦੀ ਲਗਾਉਣਾ ਅਤੀ ਜਰੂਰੀ ਬਣ ਜਾਂਦਾ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ। ਇਹ ਹੁਕਮ ਆਰਮੀ ਪਰਸੋਨਲ, ਪੈਰਾਮਿਲਟਰੀ ਫੋਰਸਿਸ, ਬਾ-ਵਰਦੀ ਪੁਲਸ ਕਰਮਚਾਰੀਆਂ ਉੱਤੇ ਲਾਗੂ ਨਹੀਂ ਹੋਵੇਗਾ ਪਰੰਤੂ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ/ ਐਸ.ਪੀ.ਓਜ਼, ਪੋਲਿੰਗ ਸਟੇਸ਼ਨਾਂ ਦੇ ਅੰਦਰ ਹੱਥਿਆਰ ਲੈ ਕੇ ਨਹੀਂ ਜਾ ਸਕਣਗੇ।
ਮੋਟਰਸਾਈਕਲ ਸਵਾਰਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਇੱਕ ਨੌਜਵਾਨ ਦੀ ਮੌਤ; ਦੂਜਾ ਜ਼ਖਮੀ
NEXT STORY