ਮਾਨਸਾ (ਮਨਜੀਤ ਕੌਰ) : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕਾਂ ਵੱਲੋਂ ਪਾਲੇ ਹੋਏ ਸੂਰਾਂ ਨੂੰ ਖ਼ੁਰਾਕ ਖਾਣ ਜਾਂ ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਖੁੱਲ੍ਹੇ ਛੱਡਣ ’ਤੇ ਪੂਰਨ ਪਾਬੰਦੀ ਲਾਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਾਉਣ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਲਾਈ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਮਕਾਨ ਮਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਆਪਣੇ ਕਿਰਾਏਦਾਰਾਂ ਦਾ ਮੁਕੰਮਲ ਵੇਰਵਾ ਤੁਰੰਤ ਸਬੰਧਿਤ ਪੁਲਸ ਥਾਣੇ ਜਾਂ ਚੌਂਕੀ ’ਚ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰ ਮਕਾਨ ਕਿਰਾਏ ’ਤੇ ਲੈ ਕੇ ਗ਼ਲਤ ਕਾਰਵਾਈਆਂ ਕਰ ਸਕਦੇ ਹਨ, ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਹੋਣ ਦਾ ਅੰਦੇਸ਼ਾ ਰਹਿੰਦਾ ਹੈ। ਇਸ ਲਈ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਕਿਰਾਏਦਾਰਾਂ ਦੀ ਪੁਲਸ ਵੈਰੀਫਿਕੇਸ਼ਨ ਕਰਵਾਉਣੀ ਬੇਹੱਦ ਜ਼ਰੂਰੀ ਹੈ।
ਰਿਸ਼ਵਤ ਲੈਂਦਾ ਸਿਕਿਓਰਿਟੀ ਗਾਰਡ ਰੰਗੇ ਹੱਥੀਂ ਕਾਬੂ
NEXT STORY