ਫਾਜ਼ਿਲਕਾ (ਨਾਗਪਾਲ) : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ-163 (ਪੁਰਾਣੀ ਸੀ. ਆਰ. ਪੀ. ਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 28 ਫਰਵਰੀ ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹੁਕਮਾਂ ’ਚ ਜ਼ਿਲ੍ਹੇ ਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ,ਤਾਂ ਜੋ ਕਿਸੇ ਵੀ ਜੱਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ। ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜਿਲਕਾ ’ਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ।
ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ’ਚ ਇਹ ਹੁਕਮ ਲਾਗੂ ਰਹਿਣਗੇ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵ੍ਹੀਕਲਾਂ ਦੀ ਖਰੀਦ, ਵੇਚਣ ਅਤੇ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਬਰਾ/ ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤੋਂ ਕਰਨ ’ਤੇ ਪਾਬੰਦੀ ਲਗਾਈ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੈ। ਇਕ ਹੋਰ ਹੁਕਮ ’ਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8 ਗੁਣਾ 13 ਅਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਲੱਗ ਪਲਾਸਟਿਕ ਦੇ ਲਿਫਾਫਿਆਂ ਦੇ ਬਣਾਉਣ/ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਇਹ ਲਿਫਾਫੇ/ਸੀਵਰੇਜ ਜਾਂ ਪਬਲਿਕ ਸਥਾਨਾਂ ’ਤੇ ਸੁੱਟਣ ਦੀ ਵੀ ਪਾਬੰਦੀ ਲਗਾਈ ਜਾਂਦੀ ਹੈ।
ਸਾਲ-2025 ਅਧਿਆਪਕਾਂ ਦਾ ਗੈਰ-ਵਿੱਦਿਅਕ ਡਿਊਟੀਆਂ ਕਰਦਿਆਂ ਬੀਤਿਆ
NEXT STORY