ਮੋਗਾ, (ਗਰੋਵਰ, ਗੋਪੀ)- ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਵਰ੍ਹਿਆਂ ਤੋਂ ਸੂਬੇ ਭਰ ਦੇ ਸਰਪੰਚਾਂ ਤੇ ਪੰਚਾਂ ਨੂੰ ਮਾਣ ਭੱਤਾ ਨਾ ਦਿੱਤੇ ਜਾਣ ਕਾਰਨ ਪੰਚਾਇਤ ਯੂਨੀਅਨ ਪੰਜਾਬ ਨੇ ਸਰਕਾਰ ਵਿਰੁੱਧ ਸ਼ਾਂਤਮਈ ਰੋਸ ਪ੍ਰਦਰਸ਼ਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਦੀ ਸ਼ੁਰੂਆਤ 20 ਦਸੰਬਰ ਨੂੰ ਲੁਧਿਆਣਾ ਤੋਂ ਕੀਤੀ ਜਾ ਰਹੀ ਹੈ, ਜਿਸ ਸਬੰਧੀ ਜ਼ਿਲਾ ਮੋਗਾ ਪੰਚਾਇਤ ਯੂਨੀਅਨ ਦੇ ਆਗੂਆਂ ਨੇ ਲਾਮਬੰਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪੰਚਾਇਤ ਯੂਨੀਅਨ ਦੇ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਸੂਬੇ ਭਰ ਵਿਚ ਰੋਸ ਜ਼ਾਹਿਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਪਿਛਲੀ ਅਕਾਲੀ-ਭਾਜਪਾ ਹਕੂਮਤ ਨੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਅੱਖੋਂ ਪਰੋਖੇ ਕਰੀ ਰੱਖਿਆ ਅਤੇ ਹੁਣ ਨਵੀਂ ਕਾਂਗਰਸ ਸਰਕਾਰ ਨੂੰ ਹੋਂਦ ਵਿਚ ਆਇਆ 10 ਮਹੀਨਿਆਂ ਦਾ ਸਮਾਂ ਹੋ ਚੁੱਕਾ ਹੈ ਪਰ ਇਸ ਸਰਕਾਰ ਨੇ ਪੰਚਾਂ ਅਤੇ ਸਰਪੰਚਾਂ ਨੂੰ ਮਾਣ ਭੱਤਾ ਜਾਰੀ ਨਹੀਂ ਕੀਤਾ। ਉਨ੍ਹਾਂ ਜ਼ਿਲਾ ਪੰਚਾਇਤ ਯੂਨੀਅਨ ਦੇ ਨੁਮਾਇੰਦਿਆਂ ਨੂੰ ਇਸ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਪੰਚਾਇਤ ਯੂਨੀਅਨ ਨਾਲ ਜੁੜੇ ਵੱਖ-ਵੱਖ ਪਿੰਡਾਂ ਦੇ ਪੰਚ ਤੇ ਸਰਪੰਚ ਵੀ ਹਾਜ਼ਰ ਸਨ।
ਨਸ਼ੀਲੇ ਪਦਾਰਥਾਂ ਸਣੇ ਕਈ ਗ੍ਰਿਫਤਾਰ
NEXT STORY