ਮਾਨਸਾ/ਬੁਢਲਾਡਾ, (ਮਿੱਤਲ/ਮਨਜੀਤ)- ਸ਼੍ਰੌਮਣੀ ਅਕਾਲੀ ਦਲ ਦੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਦਾ ਅੱਜ ਸ਼੍ਰੌਮਣੀ ਅਕਾਲੀ ਦਲ ਵੱਲੋਂ ਖੰਡਨ ਕੀਤਾ ਗਿਆ ਹੈ। ਵੀਰਵਾਰ ਨੂੰ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਚੱਲਦੀ ਰਹੀ ਕਿ ਜਗਦੀਪ ਸਿੰਘ ਨਕੱਈ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ। ਪਰ ਸ਼੍ਰੌਮਣੀ ਅਕਾਲੀ ਦਲ ਜ਼ਿਲ੍ਹਾ ਯੂਥ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ ਨੇ ਕਿਹਾ ਕਿ ਜਗਦੀਪ ਸਿੰਘ ਨਕੱਈ ਦੀ ਪਾਰਟੀ ਨੂੰ ਵੱਡੀ ਦੇਣ ਹੈ। ਉਹ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜਦੀਕੀਆਂ ਵਿੱਚੋਂ ਹਨ। ਇਸ ਕਰਕੇ ਉਨ੍ਹਾਂ ਦਾ ਅਕਾਲੀ ਦਲ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜਗਦੀਪ ਸਿੰਘ ਨਕੱਈ ਅਕਾਲੀ ਦਲ ਦੀ ਟਿਕਟ 'ਤੇ ਜਿੱਤ ਦਰਜ ਕਰਵਾ ਚੁੱਕੇ ਹਨ। ਜਿਸ ਕਰਕੇ ਉਨ੍ਹਾਂ ਦਾ ਪਾਰਟੀ ਵਿੱਚ ਵੱਡਾ ਵਕਾਰ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਆਉਣੀ ਨਿਸ਼ਚਿਤ ਹੈ ਅਤੇ ਲੋਕ ਅਕਾਲੀ ਦਲ ਨੂੰ ਫਤਵਾ ਦੇਣ ਲਈ ਤਿਆਰ ਬਰ ਤਿਆਰ ਹਨ। ਉਕਤ ਆਗੂਆਂ ਨੇ ਖੰਡਨ ਕੀਤਾ ਕਿ ਉਹ ਅਕਾਲੀ ਦਲ ਨੂੰ ਛੱਡ ਰਹੇ ਹਨ। ਜਿਸ ਵਿੱਚ ਕੋਈ ਵੀ ਸੱਚਾਈ ਨਹੀਂ ਹੈ।
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਮ੍ਰਿਤਕਾਂ ਦਾ ਵਧਿਆ ਗ੍ਰਾਫ਼, 8 ਹੋਰ ਮੌਤਾਂ
NEXT STORY