ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 3853 ਲਾਭਪਾਤਰੀਆਂ ਨੂੰ 19.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਐੱਸ.ਏ.ਐੱਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ ਕੁੱਲ 3853 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ 3853 ਲਾਭਪਾਤਰੀਆਂ ਨੂੰ ਕਵਰ ਕਰਨ ਲਈ 19.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਬਨਣ ਜਾ ਰਿਹੈ ਇਹ ਸਖ਼ਤ ਨਿਯਮ, ਕੈਬਨਿਟ ਮੀਟਿੰਗ 'ਚ ਹੋ ਸਕਦੈ ਐਲਾਨ
ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਬਰਨਾਲਾ ਦੇ 121, ਬਠਿੰਡਾ ਦੇ 75, ਫਰੀਦਕੋਟ ਦੇ 89, ਫਿਰੋਜ਼ਪੁਰ ਦੇ 105, ਸ੍ਰੀ ਫਤਹਿਗੜ੍ਹ ਸਾਹਿਬ ਦੇ 108, ਗੁਰਦਾਸੁਪਰ ਦੇ 554, ਹੁਸ਼ਿਆਰਪੁਰ ਦੇ 325, ਜਲੰਧਰ ਦੇ 220 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਮਾਨਸਾ ਦੇ 142, ਸ੍ਰੀ ਮੁਕਤਸਰ ਸਾਹਿਬ ਦੇ 235, ਪਟਿਆਲਾ ਦੇ 198, ਪਠਾਨਕੋਟ ਦੇ 230, ਐੱਸ.ਏ.ਐੱਸ. ਨਗਰ ਦੇ 147, ਸੰਗਰੂਰ ਦੇ 131, ਮਲੇਰਕੋਟਲਾ ਦੇ 23 ਅਤੇ ਤਰਨਤਾਰਨ ਦੇ 1150 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡੇ ਝਟਕੇ ਦੀ ਤਿਆਰੀ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋਂ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ 'ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ ਇਹ ਸੰਕਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ, ਵਿਅਕਤੀ 'ਤੇ ਪੈਟਰੋਲ ਪਾ ਕੇ ਲਾਈ ਅੱਗ
NEXT STORY