ਅੰਮ੍ਰਿਤਸਰ(ਜਸ਼ਨ)-ਪਤੀ ਤੋਂ ਤੰਗ ਆ ਕੇ ਘਰ ’ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਵਾਲੇ ਪਤੀ ਨੂੰ ਥਾਣਾ ਸਦਰ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਪਤੀ ਦੀ ਪਛਾਣ ਨਿਸ਼ਾਨ ਸਿੰਘ ਵਾਸੀ ਸ਼ਰਮਾ ਕਾਲੋਨੀ ਮਜੀਠਾ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਮ੍ਰਿਤਕਾ ਦੀ ਪਛਾਣ ਰਾਜਬੀਰ ਕੌਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਬੱਚਿਆਂ ਨੂੰ ਲੈ ਕੇ ਵੱਡਾ ਖੁਲਾਸਾ, ਹੋਸ਼ ਉੱਡਾ ਦੇਵੇਗੀ ਇਹ ਰਿਪੋਰਟ
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮ੍ਰਿਤਕਾ ਦੇ ਪਿਤਾ ਰਮਦਾਸ ਵਾਸੀ ਗੁਰਚਰਨ ਸਿੰਘ ਨੇ ਦੱਸਿਆ ਕਿ ਉਸ ਦੀ ਕੁੜੀ ਰਾਜਬੀਰ ਕੌਰ ਦਾ ਵਿਆਹ 10 ਸਾਲ ਪਹਿਲਾਂ ਪੂਰੇ ਰੀਤੀ-ਰਿਵਾਜਾਂ ਨਾਲ ਹੋਇਆ ਸੀ। ਹੁਣ ਉਸ ਦੇ 2 ਬੱਚੇ ਹਨ। ਮੁਲਜ਼ਮ ਨਿਸ਼ਾਨ ਸਿੰਘ ਨਸ਼ੇ ਦਾ ਆਦੀ ਹੈ ਅਤੇ ਨਸ਼ੇ ਦੀ ਪੂਰਤੀ ਲਈ ਅਕਸਰ ਆਪਣੀ ਪਤਨੀ ਰਾਜਬੀਰ ਕੌਰ ਤੋਂ ਪੈਸਿਆਂ ਦੀ ਮੰਗ ਕਰਦਾ ਸੀ। ਪੈਸੇ ਨਾ ਦੇਣ ’ਤੇ ਉਹ ਉਸ ਦੀ ਕੁੱਟਮਾਰ ਕਰਦਾ ਸੀ ਅਤੇ ਅਕਸਰ ਘਰ ਵਿਚ ਉਸ ਨਾਲ ਗਾਲੀ-ਗਲੋਚ ਕਰਦਾ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇੇ ਪਿਆ ਭੜਥੂ, ਅਮਰੀਕਾ ਜਾ ਰਹੇ ਵਿਅਕਤੀ ਕੋਲੋਂ ਵੱਡੀ ਗਿਣਤੀ 'ਚ ਗੋਲੀਆਂ ਬਰਾਮਦ
ਉਸ ਨੇ ਦੱਸਿਆ ਕਿ ਉਸ ਦੀ ਕੁੜੀ ਆਪਣੇ ਪਤੀ ਨਿਸ਼ਾਨ ਸਿੰਘ ਤੋਂ ਬਹੁਤ ਪ੍ਰੇਸ਼ਾਨ ਰਹਿੰਦੀ ਸੀ। ਬੀਤੇ ਦਿਨ ਉਸ ਦੇ ਜਵਾਈ ਦੋਸ਼ੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਰਾਜਬੀਰ ਕੌਰ ਨੇ ਘਰ ’ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਮੁਲਜ਼ਮ ਪਤੀ ਨਿਸ਼ਾਨ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਜਿਸਮ ਫਿਰੋਸ਼ੀ ਦਾ ਧੰਦਾ ਕਰਨ ਵਾਲਿਆਂ 'ਤੇ ਪੁਲਸ ਕੱਸ ਰਹੀ ਸ਼ਿਕੰਜਾ, ਫੜੇ ਗਏ ਮੁੰਡੇ-ਕੁੜੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਲੈਟ ਵੇਚਣ ਦੇ ਨਾਂ ’ਤੇ 21 ਲੱਖ ਦੀ ਠੱਗੀ, 2 ਨਾਮਜ਼ਦ
NEXT STORY