ਜਲੰਧਰ (ਵਰੁਣ) : ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ’ਤੇ ਸਜਾਈ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਦੇ ਚਲਦਿਆਂ ਟ੍ਰੈਫਿਕ ਪੁਲਸ ਨੇ ਸ਼ਹਿਰ ਦੇ ਕਈ ਪੁਆਇੰਟਸ ਡਾਇਵਰਟ ਕੀਤੇ ਹਨ। ਡਾਇਵਰਟ ਕੀਤੇ ਗਏ ਰਸਤਿਆਂ ’ਤੇ ਹਰ ਤਰ੍ਹਾਂ ਦੇ ਵਾਹਨਾਂ ਦੀ ਆਵਾਜਾਈ ’ਤੇ ਰੋਕ ਲਗਾਈ ਗਈ ਹੈ। ਇਸ ਤੋਂ ਇਲਾਵਾ ਟ੍ਰੈਫਿਕ ਪੁਲਸ ਨੇ ਹੈਲਪਲਾਈਨ ਨੰਬਰ 0181-2227296 ਜਾਰੀ ਕੀਤਾ ਹੈ। ਟ੍ਰੈਫਿਕ ਪੁਲਸ ਦੇ ਅਧਿਕਾਰੀ ਨੇ ਦੱਸਿਆ ਕਿ ਮਹਾਰਿਸ਼ੀ ਵਾਲਮੀਕਿ ਮੰਦਰ, ਅਲੀ ਮੁਹੱਲਾ ਤੋਂ ਸ਼ੋਭਾ ਯਾਤਰਾ ਸ਼ੁਰੂ ਹੋ ਕੇ ਭਗਵਾਨ ਵਾਲਮੀਕਿ ਚੌਕ, ਸ਼੍ਰੀ ਰਾਮ ਚੌਕ, ਮਿਲਾਪ ਚੌਕ, ਭਗਤ ਸਿੰਘ ਚੌਕ, ਪੰਜ ਪੀਰ, ਖਿੰਗਰਾ ਗੇਟ, ਅੱਡਾ ਹੁਸ਼ਿਆਰਪੁਰ, ਟਾਂਡਾ ਚੌਕ, ਮਾਈ ਹੀਰਾਂ ਗੇਟ, ਸ਼ੀਤਲਾ ਮਾਤਾ ਮੰਦਿਰ, ਵਾਲਮੀਕਿ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਜੇਲ੍ਹ ਚੌਕ, ਬਸਤੀ ਅੱਡਾ ਤੋਂ ਹੁੰਦੇ ਹੋਏ ਭਗਵਾਨ ਵਾਲਮੀਕਿ ਮੰਦਿਰ ਅਲੀ ਮੁਹੱਲਾ ਵਿਖੇ ਜਾ ਕੇ ਸਮਾਪਤ ਹੋਵੇਗੀ। ਟ੍ਰੈਫਿਕ ਪੁਲਸ ਨੇ ਦੱਸਿਆ ਕਿ ਸ਼ੋਭਾ ਯਾਤਰਾ ’ਚ ਭਾਰੀ ਗਿਣਤੀ ’ਚ ਸ਼ਰਧਾਲੂ ਅਤੇ ਸੰਗਤ ਦੇ ਸ਼ਾਮਲ ਹੋਣ ਦੀ ਉਮੀਦ ਹੈ, ਜਿਸ ਕਾਰਨ ਡਾ. ਅੰਬੇਡਕਰ ਚੌਕ, ਸਕਾਈਲਾਰਕ ਚੌਕ, ਪੁਲੀ ਅਲੀ ਮੁਹੱਲਾ, ਭਗਵਾਨ ਵਾਲਮੀਕਿ ਚੌਕ, ਜੀ. ਪੀ. ਓ. ਚੌਕ, ਨਾਮਦੇਵ ਚੌਕ, ਸ਼ਾਸਤਰੀ ਮਾਰਕੀਟ ਚੌਕ, ਮੋੜ ਪ੍ਰਤਾਪ ਬਾਗ, ਦੋਮੋਰੀਆ ਪੁਲ, ਰੇਲਵੇ ਕ੍ਰਾਸਿੰਗ ਅੱਡਾ ਹੁਸ਼ਿਆਰਪੁਰ, ਦੁਆਬਾ ਚੌਕ, ਰੇਲਵੇ ਕ੍ਰਾਸਿੰਗ ਅੱਡਾ ਟਾਂਡਾ, ਪਟੇਲ ਚੌਕ, ਵਰਕਸ਼ਾਪ ਚੌਕ, ਕਪੂਰਥਲਾ ਚੌਕ, ਚਿਕ ਚਿਕ ਹਾਊਸ ਰੋਡ, ਫੁੱਟਬਾਲ ਚੌਕ, ਟੀ-ਪੁਆਇੰਟ ਗੋਪਾਲ ਨਗਰ, ਮਹਾਲਕਸ਼ਮੀ ਨਾਰਾਇਣ ਮੰਦਿਰ ਤੇ ਸ਼ਕਤੀਨਗਰ ਟੀ-ਪੁਆਇੰਟ ’ਤੇ ਟ੍ਰੈਫਿਕ ਡਾਇਵਰਟ ਕੀਤਾ ਗਿਆ ਹੈ। ਇਨ੍ਹਾਂ ਡਾਇਵਰਟ ਰਸਤਿਆਂ ’ਤੇ ਕਿਸੇ ਵੀ ਤਰ੍ਹਾਂ ਦੇ ਵਾਹਨ ਦੀ ਐਂਟਰੀ ਨਹੀਂ ਹੋਵੇਗੀ। ਟ੍ਰੈਫਿਕ ਪੁਲਸ ਨੇ ਸ਼ਹਿਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਗਲਵਾਰ ਨੂੰ ਡਾਇਵਰਟ ਕੀਤੇ ਗਏ ਰੂਟ ਦੀ ਵਰਤੋਂ ਨਾ ਕੀਤੀ ਜਾਵੇ ਤਾਂ ਕਿ ਜਾਮ ਦੀ ਸਥਿਤੀ ਤੋਂ ਬਚਿਆ ਜਾ ਸਕੇ।
ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਦੇ ਉੱਜੈਨ ਵਿਖੇ ਖੋਲ੍ਹੇਗੀ ਸਿੱਖ ਮਿਸ਼ਨ : ਬੀਬੀ ਜਗੀਰ ਕੌਰ
NEXT STORY