ਚੰਡੀਗੜ੍ਹ : ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜਾਂ ਦੇ ਵਿਦਿਆਰਥੀ ਅਤੇ ਵਿਕਾਸ ਫੰਡ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਦੇ ਕਥਿਤ ਹੁਕਮਾਂ ਨੂੰ ਵਿਦਿਆਰਥੀਆਂ ਦੇ ਹੱਕਾਂ 'ਤੇ ਡਾਕਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ 'ਸਿੱਖਿਆ ਕ੍ਰਾਂਤੀ' ਦੇ ਨਾਂ 'ਤੇ ਕਰੋੜਾਂ ਰੁਪਏ ਇਸ਼ਤਿਹਾਰਾਂ 'ਤੇ ਉਡਾ ਰਹੀ ਹੈ, ਉਹੀ ਹੁਣ ਵਿਦਿਆਰਥੀਆਂ ਦੀ ਜੇਬ ਵਿੱਚੋਂ ਇਕੱਠੇ ਕੀਤੇ ਪੈਸੇ 'ਤੇ ਹੱਥ ਸਾਫ਼ ਕਰਨ ਲੱਗੀ ਹੈ। ਢਿੱਲੋਂ ਨੇ ਦੱਸਿਆ ਕਿ ਮੀਡੀਆ ਰਿਪੋਰਟਾਂ ਮੁਤਾਬਕ ਸੂਬੇ ਦੇ 26 ਸਰਕਾਰੀ ਪੌਲੀਟੈਕਨਿਕ ਕਾਲਜਾਂ ਦੇ ਲਗਭਗ 8,812 ਵਿਦਿਆਰਥੀਆਂ ਨਾਲ ਜੁੜੇ ਫੰਡ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਇਨ੍ਹਾਂ ਕਾਲਜਾਂ ਕੋਲ ਕਰੀਬ 25.95 ਕਰੋੜ ਰੁਪਏ ਦਾ ਵਿਕਾਸ ਫੰਡ ਅਤੇ ਲਗਭਗ 10 ਕਰੋੜ ਰੁਪਏ ਦਾ ਸਟੂਡੈਂਟ ਫੰਡ ਪਿਆ ਹੈ, ਯਾਨੀ ਕੁੱਲ ਲਗਭਗ 36 ਕਰੋੜ ਰੁਪਏ। ਇਹ ਪੈਸਾ ਵਿਦਿਆਰਥੀਆਂ ਦੀਆਂ ਸਹੂਲਤਾਂ, ਭਲਾਈ ਅਤੇ ਕਾਲਜਾਂ ਦੇ ਬੁਨਿਆਦੀ ਢਾਂਚੇ ਲਈ ਰੱਖਿਆ ਗਿਆ ਸੀ, ਸਰਕਾਰ ਦਾ ਖ਼ਜ਼ਾਨਾ ਭਰਨ ਲਈ ਨਹੀਂ।
ਇਹ ਵੀ ਪੜ੍ਹੋ : ਹਾਈਵੇਅ 'ਤੇ ਬੇਕਾਬੂ ਹੋਈ ਇਨੋਵਾ ਕਾਰ! ਵੱਡਾ ਹਾਦਸਾ ਟਲ਼ਿਆ
ਸਰਕਾਰ ਨੂੰ ਸਿੱਧੇ ਸਵਾਲ ਕਰਦਿਆਂ ਢਿੱਲੋਂ ਨੇ ਕਿਹਾ ਕਿ ਜੇ ਖ਼ਜ਼ਾਨਾ ਮਜ਼ਬੂਤ ਹੈ ਤਾਂ ਵਿਦਿਆਰਥੀਆਂ ਦੇ ਪੈਸੇ ਦੀ ਲੋੜ ਕਿਉਂ ਪਈ? ਕੀ ਸਰਕਾਰ ਆਪਣੀਆਂ ਵਿੱਤੀ ਨਾਕਾਮੀਆਂ ਦਾ ਬੋਝ ਹੁਣ ਨੌਜਵਾਨਾਂ ਦੇ ਮੋਢਿਆਂ 'ਤੇ ਪਾਉਣਾ ਚਾਹੁੰਦੀ ਹੈ?ਇਸ਼ਤਿਹਾਰਾਂ ਲਈ ਕਰੋੜਾਂ ਹਨ, ਪਰ ਕਾਲਜਾਂ ਦੇ ਵਿਕਾਸ ਲਈ ਪੈਸਾ ਕਿੱਥੇ ਹੈ? ਉਨ੍ਹਾਂ ਕਿਹਾ ਕਿ ਇਹ ਕਦਮ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦਾਅਵਿਆਂ ਦੀ ਪੋਲ ਖੋਲ੍ਹਦਾ ਹੈ ਅਤੇ ਸਾਬਤ ਕਰਦਾ ਹੈ ਕਿ ਸੂਬੇ ਦੀ ਵਿੱਤੀ ਹਾਲਤ ਸਰਕਾਰੀ ਦਾਅਵਿਆਂ ਤੋਂ ਕਿਤੇ ਜ਼ਿਆਦਾ ਖ਼ਰਾਬ ਹੈ। ਢਿੱਲੋਂ ਨੇ ਮੰਗ ਕੀਤੀ ਕਿ ਸਰਕਾਰ ਇਹ ਹੁਕਮ ਤੁਰੰਤ ਵਾਪਸ ਲਵੇ, ਸਾਰੇ ਫੰਡ ਸਬੰਧਤ ਕਾਲਜਾਂ ਨੂੰ ਮੋੜੇ ਅਤੇ ਇਸ ਪੈਸੇ ਦੀ ਵਰਤੋਂ ਬਾਰੇ ਪੂਰੀ ਜਾਣਕਾਰੀ ਜਨਤਕ ਕਰੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਫੰਡਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰੂਪਨਗਰ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਤੇ ਕਥਿਤ ਭ੍ਰਿਸ਼ਟਾਚਾਰ ਦੀ ਹੋਵੇ ਸੀਬੀਆਈ ਜਾਂਚ : ਅਜੇਵੀਰ ਸਿੰਘ ਲਾਲਪੁਰਾ
NEXT STORY