ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਡਵੀਜ਼ਨਲ ਕਮਿਸ਼ਨਰ ਸੁਮੇਰ ਸਿੰਘ ਗੁਰਜਰ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਲੋਕ ਮਸਲਿਆਂ ਅਤੇ ਖਾਸ ਕਰਕੇ ਪੀੜਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਧੇਰੇ ਸੰਵੇਦਨਸ਼ੀਲ ਹੋਣਦੀ ਲੋੜ ਹੈ।
ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਦਫ਼ਤਰਾਂ ਵਿਚ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਇਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰੀ ਦਫ਼ਤਰ ਵਿਚ ਕੰਮਕਾਜ ਲਈ ਆਮ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਸਰਕਾਰ ਦੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇਕ ਲੋੜਵੰਦ ਤੱਕ ਪੁੱਜਦਾ ਹੋ ਸਕੇ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਸੱਕਾਂ ਵਾਲੀ 'ਚ ਪੰਚਾਇਤ ਵੱਲੋਂ ਪਿੰਡ ਵਾਸੀਆਂ ਅਤੇ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਣਾਏ ਗੈਸਟ ਹਾਉਸ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਪਿੰਡ 'ਚ ਹੋਏ ਵਿਕਾਸ ਨੂੰ ਵੇਖਿਆ ਅਤੇ ਇੱਥੇ ਪਿੰਡ ਵਾਸੀਆਂ ਵੱਲੋਂ ਕੀਤੇ ਅਲੌਕਿਕ ਵਿਕਾਸ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪਿੰਡਾਂ ਨੂੰ ਵੀ ਇਸ ਪਿੰਡ ਦੇ ਵਿਕਾਸ ਮਾਡਲ ਤੋਂ ਸੇਧ ਲੈਣ ਦੀ ਸਲਾਹ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ, ਐਸ. ਐਸ. ਪੀ. ਸੁਸ਼ੀਲ ਕੁਮਾਰ, ਏ. ਡੀ. ਸੀ. ਜਨਰਲ ਰਾਜਪਾਲ ਸਿੰਘ, ਐਸ.ਡੀ.ਐਮ. ਮਲੋਟ ਨਰਿੰਦਰ ਸਿੰਘ ਆਦਿ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਔਜਲਾ ਵਲੋਂ ਸ਼ਤਾਬਦੀ ਰੇਲਗੱਡੀ ਦੇ ਯਾਤਰੀਆਂ ਲਈ ਖਾਣਾ ਤਿਆਰ ਕਰਨ ਵਾਲੀ ਰਸੋਈ ਦਾ ਨਿਰੀਖਣ
NEXT STORY