ਐਂਟਰਟੇਨਮੈਂਟ ਡੈਸਕ- ਜਲੰਧਰ ਦੇ ਬੱਸ ਸਟੈਂਡ ਨੇੜੇ 1 ਨਵੰਬਰ ਤੜਕੇ ਵਾਪਰੇ ਭਿਆਨਕ ਹਾਦਸੇ 'ਚ ਦਿੱਗਜ ਮਿਊਜ਼ਿਕ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਓਲਕ ਦੇ ਪੁੱਤਰ ਦਿਵਿਤ ਓਲਕ ਦੀ ਜਾਨ ਚਲੀ ਗਈ ਸੀ। ਇਸ ਹਾਦਸੇ 'ਚ ਦਿਵਿਦ ਦੇ ਦੋਸਤ ਆਰਵ ਤਲਵਾੜ (ਪੱਪੀ ਸਵੀਟਸ ਦੇ ਮਾਲਕ ਦਾ ਪੁੱਤਰ) ਨੇ ਵੀ ਦੁਨੀਆ ਨੂੰ ਅਲਵਿਦਾ ਆਖ਼ ਦਿੱਤਾ ਸੀ।

ਬੁੱਧਵਾਰ ਨੂੰ ਮਾਡਲ ਟਾਊਨ ਦੇ ਸ਼ਮਸ਼ਾਨਘਾਟ 'ਚ ਦਿਵਿਤ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ, ਜਿੱਥੇ ਉਸ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਅੱਜ ਬਾਥ ਕਾਸਲ ਵਿਖੇ ਦਿਵਿਤ ਦੀ ਅੰਤਿਮ ਅਰਦਾਸ ਕਰਵਾਈ ਜਾ ਰਹੀ ਹੈ, ਜਿੱਥੇ ਪੰਜਾਬੀ ਮਿਊਜ਼ਿਕ ਤੇ ਫ਼ਿਲਮ ਇੰਡਸਟਰੀ ਸਣੇ ਸੈਂਕੜੇ ਲੋਕ ਸ਼ਾਮਲ ਹੋਣ ਲਈ ਪਹੁੰਚੇ ਹਨ।

ਦਿਵਿਤ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਪ੍ਰੀਤ ਹਰਪਾਲ, ਦੇਬੀ ਮਖ਼ਸੂਸਪੁਰੀ, ਅਮਰਿੰਦਰ ਗਿੱਲ, ਨਛੱਤਰ ਗਿੱਲ, ਇੰਦਰਜੀਤ ਨਿੱਕੂ ਕਰਮਜੀਤ ਅਨਮੋਲ, ਅਮਰ ਨੂਰੀ, ਨਵਰਾਜ ਹੰਸ, ਦੇਵ ਖਰੌੜ, ਸਚਿਨ ਅਹੂਜਾ, ਰਣਜੀਤ ਰਾਣਾ, ਸਰਬਜੀਤ ਚੀਮਾ, ਆਰ ਨੇਤ, ਖ਼ਾਨ ਭੈਣੀ ਸਣੇ ਕਈ ਪੰਜਾਬੀ ਕਲਾਕਾਰ ਬਾਥ ਕਾਸਲ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।





ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਮਾਮਲੇ ਦਰਜ, ਪ੍ਰਸ਼ਾਸਨ ਨੇ ਕਿਸਾਨਾਂ ਨੂੰ ਦਿੱਤੀ ਸਖ਼ਤ ਚਿਤਾਵਨੀ
NEXT STORY