ਦਸੂਹਾ(ਝਾਵਰ)— ਐੱਸ. ਡੀ. ਐੱਮ. ਦਸੂਹਾ ਡਾ. ਹਿਮਾਂਸ਼ੂ ਅਗਰਵਾਲ ਨੇ ਇਲਾਕੇ ਦੇ ਲੋਕਾਂ ਨੂੰ ਸੂਚਿਤ ਕੀਤਾ ਕਿ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਵਾਲੇ ਦਿਨ ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਜੋ ਵੀ ਵਿਅਕਤੀ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰੇਗਾ, ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਾਕੇ ਨਿਸ਼ਚਿਤ ਜਗ੍ਹਾ 'ਤੇ ਹੀ ਵੇਚੇ ਜਾਣ ਅਤੇ ਜਿਨ੍ਹਾਂ ਦੁਕਾਨਦਾਰਾਂ ਨੇ ਪਟਾਕੇ ਵੇਚਣ ਸਬੰਧੀ ਲਾਇਸੈਂਸ ਲੈਣੇ ਹਨ, ਉਹ 16 ਅਕਤੂਬਰ ਦੁਪਹਿਰ 2 ਵਜੇ ਤੱਕ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਅਨੁਸਾਰ ਧਾਰਾ 144 ਤਹਿਤ ਬਿਨਾਂ ਲਾਇਸੈਂਸ ਪਟਾਕੇ ਵੇਚਣਾ ਤੇ ਸਟੋਰ ਕਰਨ 'ਤੇ ਪਾਬੰਦੀ ਹੈ। ਜੋ ਵੀ ਵਿਅਕਤੀ ਇਸ ਦੀ ਉਲੰਘਣਾ ਕਰੇਗਾ, ਉਸ ਵਿਰੁੱਧ ਧਾਰਾ 188 ਅਧੀਨ ਕਾਰਵਾਈ ਕੀਤੀ ਜਾਵੇਗੀ।
2019 ਲਈ ਪੈਮਾਨਾ ਨਹੀਂ ਮੰਨਿਆ ਜਾ ਸਕਦਾ ਗੁਰਦਾਸਪੁਰ ਜ਼ਿਮਨੀ ਚੋਣ : ਭਗਵੰਤ ਮਾਨ
NEXT STORY