ਸ਼ਹਿਣਾ (ਧਰਮਿੰਦਰ) : ਦੀਵਾਲੀ ਸਮੇਤ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਬਜ਼ਾਰਾਂ ’ਚ ਰੌਣਕਾਂ ਦਿਖਾਈ ਦੇ ਰਹੀਆਂ ਹਨ। ਇਸ ਮੌਕੇ ਦੁਕਾਨਦਾਰਾਂ ਦੇ ਚਿਹਰੇ ਵੀ ਮੁਸਕਰਾਉਂਦੇ ਦਿਖਾਈ ਦੇ ਰਹੇ ਹਨ ਅਤੇ ਵਪਾਰ ’ਚ ਵੀ ਵਾਧਾ ਦਿਖਾਈ ਦੇ ਰਿਹਾ ਹੈ। ਕੋਰੋਨਾ ਕਾਲ ਦਰਮਿਆਨ ਦੁਕਾਨਦਾਰਾਂ ਦਾ ਜਿੱਥੇ ਕਾਫੀ ਨੁਕਸਾਨ ਹੋਇਆ ਸੀ। ਹੁਣ ਦੀਵਾਲੀ ਅਤੇ ਝੋਨੇ ਦਾ ਸੀਜ਼ਨ ਨੂੰ ਵੇਖਦੇ ਹੋਏ ਹਰ ਵਰਗ ਖ਼ੁਸ਼ ਨਜ਼ਰ ਆ ਰਿਹਾ ਹੈ।
ਇਲਾਕੇ ਦੀ ਮਸ਼ਹੂਰ ਬੀਕਾਨੇਰ ਮਿਸ਼ਠਾਨ ਭੰਡਾਰ ਦੇ ਪ੍ਰਬੰਧਕ ਰਾਮ ਸਿੰਘ ਰਾਮੂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਹੁਕਮਾਂ ਤਹਿਤ ਸਾਰੀਆਂ ਮਠਿਆਈਆਂ ਨੂੰ ਤਾਜ਼ਾ ਬਣਾਇਆ ਜਾਂਦਾ ਹੈ ਅਤੇ ਉਨ੍ਹਾਂ ਦੀ ਮੁਨਿਆਦ ਵੀ ਲਿਖੀ ਜਾਂਦੀ ਹੈ। ਇਸ ਵਾਰ ਦੀਵਾਲੀ ਦੇ ਤਿਉਹਾਰਾਂ ਤੇ ਦੁਕਾਨਦਾਰਾਂ ਨੂੰ ਮੁਨਾਫ਼ਾ ਹੋਣ ਦੀ ਉਮੀਦ ਹੈ। ਇਸ ਮੌਕੇ ਬਜਰੰਗ ਸਿੰਘ, ਵਿਕਰਮ ਸਿੰਘ ਭਾਟੀਆ, ਜਤਿੰਦਰ ਸਿੰਘ, ਸ਼ਾਮ ਸਿੰਘ, ਦਿਨੇਸ਼ ਅਤੇ ਪੱਪੂ ਮੌਜੂਦ ਸਨ।
ਭਾਰਤੀ ਖੇਤਰ ’ਚ ਮੁੜ ਦਾਖ਼ਲ ਹੋਇਆ ਪਾਕਿ ਡਰੋਨ, BSF ਨੇ ਫਾਇਰਿੰਗ ਕਰ ਦਾਗੇ ਈਲੂ ਬੰਬ
NEXT STORY