ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਸੋਮਵਾਰ ਦੀਵਾਲੀ ਦੀ ਦੇਰ ਸ਼ਾਮ ਨੂੰ ਪਿੰਡ ਅਵਾਣ 'ਚ ਗੋਲੀ ਚਲਣ ਨਾਲ ਦੋ ਵਿਅਕਤੀ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਅਵਾਣ 'ਚ ਪਰਿਵਾਰਿਕ ਮੈਂਬਰਾਂ 'ਚ ਆਪਸੀ ਰੰਜਿਸ਼ ਨੂੰ ਲੈ ਕੇ ਇਕ ਧਿਰ ਵੱਲੋਂ ਦੂਜੀ ਧਿਰ 'ਤੇ ਗੋਲੀ ਚਲਾਈ ਗਈ ਜਿਸ ਵਿਚ ਦੋ ਨੌਜਵਾਨ ਜ਼ਖਮੀ ਹੋ ਗਏ ਜ਼ਖਮੀਆ ਨੂੰ ਸ਼ਹਿਰ ਗੁਰੂਹਰਸਹਾਏ ਦੇ ਸੀਐੱਚਸੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਜ਼ਖਮੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ। ਡਿਊਟੀ 'ਤੇ ਤੈਨਾਤ ਡਾਕਟਰ ਸਚਿਨ ਕੰਬੋਜ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ, ਕਲਗਾ ਸਿੰਘ ਪੁੱਤਰ ਮੁਖਤਿਆਰ ਸਿੰਘ ਜਿਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਫਰੀਦਕੋਟ ਦੇ ਮੈਡੀਕਲ ਕਾਲਜ 'ਚ ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀ ਨੌਜਵਾਨ ਦੋਵੇਂ ਆਪਸ ਵਿਚ ਸਕੇ ਰਿਸ਼ਤੇਦਾਰ ਦੱਸੇ ਜਾ ਰਹੇ ਹਨ। ਮੌਕੇ 'ਤੇ ਪੁਲਿਸ ਪਾਰਟੀ ਨਾਲ ਪਹੁੰਚੇ ਡੀਐਸਪੀ ਰਾਜਵੀਰ ਸਿੰਘ ਤੇ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਇਸ ਘਟਨਾ ਸੰਬੰਧੀ ਜ਼ਖਮੀਆਂ ਦੇ ਪਰਿਵਾਰਿਕ ਮੈਂਬਰਾਂ ਕੋਲੋਂ ਜਾਣਕਾਰੀ ਹਾਸਿਲ ਕੀਤੀ। ਇਸ ਦੌਰਾਨ ਪੁਲਸ ਵੱਲੋਂ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਦਾ FIR ਮਗਰੋਂ ਪਹਿਲਾ ਬਿਆਨ
NEXT STORY