ਚੰਡੀਗੜ੍ਹ (ਵੈੱਬ ਡੈਸਕ): ਦੀਵਾਲੀ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਇਕ ਹੋਰ ਸੌਗਾਤ ਦਿੱਤੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ‘ਚ ਹੁਣ Connect ਪੋਰਟਲ ਰਾਹੀਂ ਸਾਰੀਆਂ ਸੇਵਾਵਾਂ ਆਨਲਾਈਨ ਹੋ ਜਾਣਗੀਆਂ। ਪਹਿਲਾਂ ਇਸ ਤਹਿਤ 236 ਸੇਵਾਵਾਂ ਆਨਲਾਈਨ ਉਪਲਬਧ ਸਨ, ਹੁਣ ਇਹ ਗਿਣਤੀ ਵੱਧ ਕੇ 848 ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਕਾਗਜ਼ੀ ਤੇ ਦਫ਼ਤਰੀ ਖੱਜਲ ਖੁਆਰੀ ਖ਼ਤਮ ਹੋਵੇਗੀ। ਇੱਕੋ ਪੋਰਟਲ ਰਾਹੀਂ ਸਾਰੀਆਂ ਸੇਵਾਵਾਂ ਆਨਲਾਈਨ ਉਪਲਬਧ ਹੋਣਗੀਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ; ਦੁਪਹਿਰ 2 ਵਜੇ ਤਕ...
ਅਮਨ ਅਰੋੜਾ ਨੇ ਦੱਸਿਆ ਕਿ ਰਾਈਟ ਟੂ ਸਰਵਿਸ ਐਕਟ ਅਧੀਨ ਆਉਂਦੀਆਂ ਸਾਰੀਆਂ ਸੇਵਾਵਾਂ ਹੁਣ ਕਨੈਕਟ ਪੋਰਟਲ 'ਤੇ ਉਪਲਬਧ ਹੋਣਗੀਆਂ। ਇਸ ਤਹਿਤ ਲੋਕ ਘਰ ਬੈਠੇ, ਸੇਵਾ ਕੇਂਦਰਾਂ 'ਤੇ, ਵਟਸਐਪ , ਵੈੱਬਸਾਈਟ ਤੇ ਐਪ ਰਾਹੀਂ ਇਨ੍ਹਾਂ ਸੇਵਾਵਾਂ ਦਾ ਫ਼ਾਇਦਾ ਲੈ ਸਕਣਗੇ। ਇਸ ਤੋਂ ਇਲਾਵਾ ਇਕ ਵਾਰ ਕੰਮ ਕਰਵਾਉਣ 'ਤੇ ਲੋਕਾਂ ਦੇ ਕਾਗਜ਼ ਸੇਵ ਹੋ ਜਾਣਗੇ ਤੇ ਅਗਲੀ ਵਾਰ ਜਦੋਂ ਉਹ ਕੋਈ ਹੋਰ ਕੰਮ ਕਰਵਾਉਣ ਜਾਣਗੇ ਤਾਂ ਉਨ੍ਹਾਂ ਨੂੰ ਉਹ ਕਾਗਜ਼ ਦੁਬਾਰਾ ਦਿਖਾਉਣ ਦੀ ਵੀ ਲੋੜ ਨਹੀਂ ਪਵੇਗੀ ਤੇ ਉਨ੍ਹਾਂ ਦਾ ਕੰਮ ਪੇਪਰਲੈੱਸ ਹੀ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਕ ਨਿੱਜੀ ਕੰਪਨੀ ਦੇ ਨਾਲ 5 ਸਾਲਾਂ ਲਈ ਕਰਾਰ ਕੀਤਾ ਗਿਆ ਹੈ, ਜਿਸ ਤਹਿਤ ਇਹ ਸਾਰੇ ਸੁਧਾਰ ਲਾਗੂ ਕੀਤੇ ਜਾ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਲਤਾਨਪੁਰ ਲੋਧੀ 'ਚ ਸਾਹਮਣੇ ਆਇਆ ਵੱਡਾ ਘਪਲਾ, ਸਰਕਾਰੀ ਫੰਡਾਂ 'ਚ 57 ਲੱਖ ਰੁਪਏ ਦਾ ਗਬਨ
NEXT STORY