ਅੰਮ੍ਰਿਤਸਰ (ਜ.ਬ.): ਪੰਜਾਬ ਪੁਲਸ ਦੀ ਹਿਰਾਸਤ ਵਿਚ ਇਕ ਮੁਲਜ਼ਮ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ ਹੈ। ਉਸ ਨੂੰ ਬੀਤੇ ਦਿਨੀਂ ਵੇਅਰਹਾਊਸ ਕਾਰਪੋਰੇਸ਼ਨ ਦੇ ਡੀ.ਐੱਮ. ਗਗਨਦੀਪ ਸਿੰਘ ਰੰਧਾਵਾ ਦੇ ਘਰ ਦੇ ਬਾਹਰੋਂ ਬਿਜਲੀ ਦੀਆਂ ਤਾਰਾਂ ਕੱਟਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।
ਜਾਣਕਾਰੀ ਮੁਤਾਬਕ, ਪਿਛਲੇ ਦਿਨੀਂ ਖ਼ੁਦਕੁਸ਼ੀ ਕਰਨ ਵਾਲੇ ਡੀ. ਐੱਮ. ਗਗਨਦੀਪ ਸਿੰਘ ਰੰਧਾਵਾ ਦੇ ਘਰ ਦੇ ਬਾਹਰ ਦੋ ਨੌਜਵਾਨਾਂ ਦੇ ਵੱਲੋਂ ਤਾਰਾਂ ਕੱਟ ਦਿੱਤੀਆਂ ਗਈਆਂ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਦੀ ਬਿਜਲੀ ਸਪਲਾਈ ਪੂਰੀ ਤਰ੍ਹਾਂ ਬੰਦ ਹੋ ਗਈ ਸੀ। ਇਸ ਮਾਮਲੇ ਵਿਚ ਰਣਜੀਤ ਐਵੇਨਿਊ ਪੁਲਸ ਨੇ ਮਾਮਲਾ ਦਰਜ ਕਰ ਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿਚੋਂ ਇਕ ਨੌਜਵਾਨ ਦੀ ਪੁਲਸ ਹਿਰਾਸਤ ਵਿਚ ਮੌਤ ਹੋ ਗਈ ਹੈ।
ਇਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਪੰਜਾਬ ਪੁਲਸ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ ਹਨ ਕਿ ਆਖਿਰਕਾਰ ਇਸ ਨੌਜਵਾਨ ਨੂੰ ਇਸ ਤਰ੍ਹਾਂ ਮਾਰਿਆ ਕਿਉਂ ਗਿਆ ਹੈ। ਦੂਜੇ ਪਾਸੇ ਪੁਲਸ ਅਫ਼ਸਰਾਂ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਦੀ ਤਬੀਅਤ ਖ਼ਰਾਬ ਹੋਣ ‘ਤੇ ਉਸ ਦਾ ਮੈਡੀਕਲ ਕਰਵਾਇਆ ਗਿਆ ਸੀ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋਈ। ਪੁਲਸ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸੁਨੀਲ ਜਾਖੜ ਨੇ ਐੱਚ. ਐੱਸ. ਫੂਲਕਾ ਦਾ ਭਾਜਪਾ 'ਚ ਕੀਤਾ ਨਿੱਘਾ ਸਵਾਗਤ, ਜਾਣੋ ਕੀ ਦਿੱਤਾ ਬਿਆਨ
NEXT STORY