ਅਜਨਾਲਾ/ਸੁਧਾਰ (ਬਾਠ)- ਹਲਕਾ ਅਜਨਾਲਾ ਦੇ ਪਿੰਡ ਸੁਧਾਰ ਵਿਖੇ ਪ੍ਰਾਈਵੇਟ ਡਾਕਟਰ ਨੂੰ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਧਾਰ ਪਿੰਡ ਦੇ ਮੁੱਖ ਅੱਡੇ 'ਤੇ ਮਾਕੋਵਾਲ ਪਿੰਡ ਨੂੰ ਜਾਂਦੀ ਸੜਕ 'ਤੇ ਸਥਿਤ ਭੰਗੂ ਹਸਪਤਾਲ ਦੇ ਮਾਲਕ ਡਾ. ਕੁਲਵਿੰਦਰ ਸਿੰਘ ਦੁਪਹਿਰ ਸਮੇਂ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ।
ਇਹ ਵੀ ਪੜ੍ਹੋ- ਦਿਨ-ਦਿਹਾੜੇ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਘਰ 'ਚ ਹੀ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ
ਇਸ ਦੌਰਾਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕੇ ਉਨ੍ਹਾਂ ਨੂੰ ਪਹਿਲਾਂ ਵੀ ਫਿਰੋਤੀ ਦੀਆਂ ਧਮਕੀਆਂ ਮਿਲੀਆਂ ਸਨ। ਇਸ ਸਬੰਧੀ ਥਾਣਾ ਰਮਦਾਸ ਦੇ ਐਸ.ਐਚ.ਓ. ਸਬ-ਇੰਸਪੈਕਟਰ ਆਗਿਆਪਾਲ ਸਿੰਘ ਵਲੋਂ ਮੌਕੇ 'ਤੇ ਪਹੁੰਚ ਕੇ ਸਾਰੇ ਹਾਲਾਤ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ: ਭਰਾ ਨਾਲ ਪੇਕੇ ਘਰ ਆ ਰਹੀ ਭੈਣ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਨ-ਦਿਹਾੜੇ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਘਰ 'ਚ ਹੀ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ
NEXT STORY