ਲੁਧਿਆਣਾ (ਡੇਵਿਨ) : ਪੰਜਾਬ ਦੇ ਲੁਧਿਆਣਾ ਸਿਵਲ ਹਸਪਤਾਲ ’ਚ ਇਕ ਡਾਕਟਰ ਵੱਲੋਂ ਮਰੀਜ਼ ਤੋਂ ਰਿਸ਼ਵਤ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਲੈਪਰੋਸਕੋਪਿਕ ਸਰਜਰੀ ਤੋਂ ਬਾਅਦ ਡਾਕਟਰ ਨੇ ਮਰੀਜ਼ ਤੋਂ ਪੈਸੇ ਮੰਗ ਲਏ। ਜਿਉਂ ਹੀ ਇਹ ਮਾਮਲਾ ਸਾਹਮਣੇ ਆਇਆ ਤਾਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਡਾਕਟਰ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ।
ਅੱਜ ਲੁਧਿਆਣਾ ਪੁੱਜੇ ਡਾ. ਬਲਬੀਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ। ਉਹ ਇਸ ਮਾਮਲੇ ਦੀ ਗੰਭੀਰ ਜਾਂਚ ਕਰਵਾ ਰਹੇ ਹਨ। ਇਸ ਮਾਮਲੇ ਬਾਰੇ ਉਨ੍ਹਾਂ ਨੇ ਇਕ ਹਫਤੇ ਅੰਦਰ ਰਿਪੋਰਟ ਮੰਗੀ ਹੈ। ਉਸ ਤੋਂ ਬਾਅਦ ਜੋ ਵੀ ਕਾਰਵਾਈ ਬਣਦੀ ਹੈ, ਉਹ ਸਖ਼ਤੀ ਨਾਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਭਾਰਤ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦੀ ਚਿਤਾਵਨੀ
ਸਿਹਤ ਮੰਤਰੀ ਨੇ ਸਾਫ ਸੁਨੇਹਾ ਦਿੰਦਿਆਂ ਕਿਹਾ ਕਿ ਪੰਜਾਬ ’ਚ ਸਿਹਤ ਸੇਵਾਵਾਂ ’ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਉਹ ਸਾਰੇ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਚਿਤਾਵਨੀ ਦਿੰਦੇ ਹਨ ਕਿ ਜੇ ਕਿਸੇ ਨੇ ਵੀ ਮਰੀਜ਼ਾਂ ਦਾ ਸ਼ੋਸ਼ਣ ਕੀਤਾ ਜਾਂ ਰਿਸ਼ਵਤ ਮੰਗੀ ਤਾਂ ਉਸ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ। ‘ਆਪ’ ਸਰਕਾਰ ਜ਼ੀਰੋ ਟੋਲਰੈਂਸ ਨੀਤੀ ’ਤੇ ਕੰਮ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੈਟਰੋਲ ਪੰਪ ਦੇ ਕਰਿੰਦੇ ਤੋਂ ਚਾਕੂ ਦੀ ਨੋਕ ’ਤੇ 90 ਹਜ਼ਾਰ ਰੁਪਏ ਖੋਹੇ
NEXT STORY