ਲੁਧਿਆਣਾ (ਸਹਿਗਲ) : ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਕਾਰਨ ਜਲੰਧਰ ਨਿਵਾਸੀ 92 ਸਾਲਾ ਬਜ਼ੁਰਗ ਦੀ ਮੌਤ ਹੋ ਗਈ ਸੀ। ਮ੍ਰਿਤਕ ਦਰਸ਼ਨ ਸਿੰਘ ਸੀ. ਐੱਮ. ਸੀ. ਹਸਪਤਾਲ 'ਚ ਦਾਖਲ ਸੀ ਅਤੇ ਝੰਡੂ ਸਿੰਘਾ ਦੇ ਅਧੀਨ ਆਉਂਦੇ ਪਿੰਡ ਕਬੂਲਪੁਰ ਦਾ ਰਹਿਣ ਵਾਲਾ ਸੀ। ਹਸਪਤਾਲ ਪ੍ਰਬੰਧਕਾਂ ਦੇ ਮੁਤਾਬਕ 9 ਤਰੀਕ ਨੂੰ ਉਸ ਨੂੰ ਹਸਪਤਾਲ 'ਚ ਭਰਤੀ ਕੀਤਾ ਗਿਆ ਸੀ। ਬੀਤੇ ਦਿਨੀਂ ਉਸ ਦੀ ਮੌਤ ਹੋ ਗਈ, ਮੌਤ ਤੋਂ ਬਾਅਦ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ।
ਦੂਜੇ ਪਾਸੇ ਦਯਾਨੰਦ ਹਸਪਤਾਲ 'ਚ ਇਕ ਮਰੀਜ਼ ਦੀ ਮੌਤ ਅਤੇ 5 ਮਰੀਜ਼ਾਂ ਦੇ ਪਾਜ਼ੇਟਿਵ ਆ ਜਾਣ ਤੋਂ ਬਾਅਦ ਜਿਸ ਵਿਚ ਹਸਪਤਾਲ ਦਾ ਵਾਰਡ ਬੁਆਏ ਵੀ ਸ਼ਾਮਲ ਸੀ, ਦਯਾਨੰਦ ਹਸਪਤਾਲ, ਹੀਰੋ ਡੀ. ਐੱਮ. ਸੀ. ਹਾਰਟ ਇੰਸਟੀਚਿਊਟ ਅਤੇ ਅਮਰੀਕਨ ਆਂਕੋਲੋਜੀ ਸੈਂਟਰ ਦੇ 100 ਦੇ ਕਰੀਬ ਡਾਕਟਰਾਂ, ਸਟਾਫ ਨਰਸਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੇ ਦੱਸਿਆ ਕਿ ਸਾਵਧਾਨੀ ਵਜੋਂ ਇਹ ਕਦਮ ਚੁੱਕਿਆ ਗਿਆ ਹੈ। ਸਾਰਿਆਂ ਨੂੰ 14 ਦਿਨਾਂ ਲਈ ਵੱਖਰਾ ਰਹਿਣ ਲਈ ਕਹਿ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਾਰਿਆਂ ਦੀ ਜਾਂਚ ਅਤੇ ਟੈਸਟ ਵੀ ਕੀਤੇ ਜਾਣਗੇ।
ਇਹ ਵੀ ਪੜ੍ਹੋ ► ਅੰਮ੍ਰਿਤਸਰ: ਬਾਬਾ ਬਕਾਲਾ 'ਚ ਦੋ ਹੋਰ ਕੋਰੋਨਾ ਪਾਜ਼ੇਟਿਵ ਮਾਮਲੇ ਆਏ ਸਾਹਮਣੇ
ਦੁਨੀਆ ਭਰ 'ਚ ਕੋਰੋਨਾ ਦੀ ਸਥਿਤੀ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 42,15,496 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,84, 680 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 15,06, 240 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 67424 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 2215 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1950 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 33 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 160 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ ► ਕੋਰੋਨਾ ਵਾਇਰਸ ਕਾਰਨ ਅੰਮ੍ਰਿਤਸਰ ਜ਼ਿਲੇ ਵਿਚ ਚੌਥੀ ਮੌਤ, ਸੂਬੇ 'ਚ 32 ਤਕ ਪੁੱਜਾ ਅੰਕੜਾ
ਹਸਪਤਾਲ 'ਚ ਘੁੰਮਦਾ ਰਿਹਾ ਭਰਤੀ ਹੋਣ ਆਇਆ ਕੋਰੋਨਾ ਪਾਜ਼ੇਟਿਵ ਮਰੀਜ਼
NEXT STORY