ਚੰਡੀਗੜ੍ਹ (ਅਸ਼ਵਨੀ) : ਜੀ. ਐੱਮ. ਸੀ. ਅੰਮ੍ਰਿਤਸਰ (ਸਰਕਾਰੀ ਮੈਡੀਕਲ ਕਾਲੇਜ) ਦੀ ਡਾਕਟਰ ਨੇ ਕੋਵਿਡ-19 ਇਲਾਜ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਵੱਡਾ ਹਮਲਾ ਕੀਤਾ ਹੈ। ਡਾਕਟਰ ਦਾ ਦੋਸ਼ ਹੈ ਕਿ ਇਥੇ ਡਾਕਟਰ ਹੀ ਸੁਰੱਖਿਅਤ ਨਹੀਂ ਹਨ ਤਾਂ ਮਰੀਜ਼ ਕਿਵੇਂ ਸੁਰੱਖਿਅਤ ਰਹਿਣਗੇ। ਹਸਪਤਾਲ ਦੀ ਜੂਨੀਅਰ ਰੈਜ਼ੀਡੈਂਟ ਡਾ. ਪਰਵਿੰਦਰ ਕੌਰ ਨੇ ਇਸ ਮਾਮਲੇ 'ਚ ਸੀ. ਐੱਮ., ਆਈ. ਸੀ. ਐੱਮ. ਆਰ. ਅਤੇ ਕਈ ਅਧਿਕਾਰੀਆਂ ਨੂੰ ਟਵੀਟ ਵੀ ਕੀਤਾ ਹੈ। ਡਾਕਟਰ ਨੇ ਦੋਸ਼ ਲਗਾਇਆ ਹੈ ਕਿ ਉਸ ਨੂੰ ਕਈ ਦਿਨਾਂ ਤੋਂ ਬੁਖਾਰ ਹੋ ਰਿਹਾ ਹੈ ਪਰ ਉਸ ਦਾ ਟੈਸਟ ਤੱਕ ਨਹੀਂ ਕੀਤਾ ਜਾ ਰਿਹਾ ਹੈ। ਉਹ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਹਨ ਅਤੇ ਕੋਵਿਡ-19 ਕੇਸ ਪਹਿਲਾਂ ਉਥੇ ਹੀ ਆਉਂਦੇ ਹਨ ਅਤੇ ਕੋਵਿਡ-19 ਕੇਸਾਂ ਲਈ ਨਾ ਤਾਂ ਕੋਈ ਵੱਖਰਾ ਰਸਤਾ ਦਿੱਤਾ ਗਿਆ ਹੈ ਅਤੇ ਨਾ ਹੀ ਵੱਖਰੀ ਕੋਈ ਬਿਲਡਿੰਗ ਤੈਅ ਕੀਤੀ ਗਈ ਹੈ।
ਇਹ ਵੀ ਪੜ੍ਹੋ ► ਵੱਡੀ ਖਬਰ : ਮੋਹਾਲੀ 'ਚ ਕੋਰੋਨਾ ਦਾ ਨਵਾਂ ਕੇਸ, ਪੰਜਾਬ 'ਚ ਕੁੱਲ 39 ਮਾਮਲੇ ਆਏ ਸਾਹਮਣੇ
ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਬਿਨਾਂ ਕਿਸੇ ਪ੍ਰੋਟੈਕਟਿਵ ਕਿਟ ਭਾਵ ਐੱਨ-95 ਮਾਸਕ, ਸੂਟ ਦੇ ਹੀ ਕੋਵਿਡ-19 ਦੇ ਮਰੀਜ਼ਾਂ ਦਾ ਇਲਾਜ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਇਲਾਜ ਨਾ ਕਰਨ 'ਤੇ ਉਨ੍ਹਾਂ ਦੀ ਡਿਗਰੀ ਖਾਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਗੁਰੂ ਨਾਨਕ ਦੇਵ ਹਸਪਤਾਲ 'ਚ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰ ਰਹੀ ਇਕ ਮਹਿਲਾ ਡਾਕਟਰ ਨੂੰ ਆਪਣਾ ਟੈਸਟ ਕਰਵਾਉਣ ਲਈ ਮੁੱਖ ਮੰਤਰੀ ਤੱਕ ਪਹੁੰਚ ਕਰਨੀ ਪਈ ਹੈ। ਹਸਪਤਾਲ ਪ੍ਰਸ਼ਾਸਨ ਵੱਲੋਂ ਖੰਘ, ਬੁਖਾਰ ਦੀ ਜਕੜ 'ਚ ਆਈ ਮਹਿਲਾ ਡਾਕਟਰ ਦਾ ਟੈਸਟ ਨਾ ਕਰਨ ਦੀ ਗੱਲ ਸੁਣ ਕੇ ਉਸ ਨੂੰ ਮਜਬੂਰ ਹੋ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕਰ ਕੇ ਉਸ ਦਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਮੁੱਖ ਮੰਤਰੀ ਤੱਕ ਗੱਲ ਪੁੱਜਣ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਸੋਮਵਾਰ ਨੂੰ ਡਾਕਟਰ ਦਾ ਕੋਰੋਨਾ ਵਾਇਰਸ ਟੈਸਟ ਕਰਵਾਉਣ ਲਈ ਤਿਆਰ ਹੋ ਗਿਆ ਹੈ।
ਇਹ ਵੀ ਪੜ੍ਹੋ ► ਚੰਡੀਗੜ੍ਹ 'ਚ ਕਰਫਿਊ ਦੌਰਾਨ ਖੌਫਨਾਕ ਵਾਰਦਾਤ, 2 ਭਰਾਵਾਂ ਦੀ ਲੜਾਈ 'ਚ 1 ਦੀ ਮੌਤ
ਦੱਸ ਦਈਏ ਕਿ ਮੋਹਾਲੀ 'ਚ ਸੋਮਵਾਰ ਨੂੰ ਕੋਰੋਨਾ ਵਾਇਰਸ ਦਾ ਇਕ ਨਵਾਂ ਮਰੀਜ਼ ਸਾਹਮਣੇ ਆਇਆ ਹੈ। ਇੱਥੇ 65 ਸਾਲਾ ਬਜ਼ੁਰਗ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ, ਜਿਸ ਤੋਂ ਬਾਅਦ ਮੋਹਾਲੀ 'ਚ ਕੋਰੋਨਾ ਦੇ ਕੁੱਲ 7 ਮਰੀਜ਼ ਹੋ ਗਏ ਹਨ। ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਉਕਤ ਬਜ਼ੁਰਗ ਨੂੰ 6 ਦਿਨ ਪਹਿਲਾਂ ਸੀਨੇ 'ਚ ਦਰਦ ਅਤੇ ਸਾਹ ਲੈਣ ਦੀ ਤਕਲੀਫ ਕਾਰਨ ਪੀ. ਜੀ. ਆਈ. 'ਚ ਭਰਤੀ ਕਰਾਇਆ ਗਿਆ ਸੀ ਅਤੇ ਹੁਣ ਉਸ ਦੀ ਕੋਰੋਨਾ ਵਾਇਰਸ ਸਬੰਧੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
ਇੱਥੇ ਇਹ ਵੀ ਦੱਸ ਦਈਏ ਕਿ ਹੁਣ ਤੱਕ ਪੰਜਾਬ 'ਚ 39 ਕੇਸ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਆ ਗਏ ਹਨ, ਜਿਨ੍ਹਾਂ 'ਚੋਂ 2 ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਇਨ੍ਹਾਂ 'ਚ ਸਭ ਤੋਂ ਵੱਧ ਨਵਾਂਸ਼ਹਿਰ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਦੇ 19, ਐੱਸ. ਏ. ਐੱਸ. ਨਗਰ (ਮੋਹਾਲੀ) ਦੇ 7, ਹੁਸ਼ਿਆਰਪੁਰ ਦੇ 6, ਜਲੰਧਰ ਦੇ 5, ਲੁਧਿਆਣਾ 1 ਅਤੇ ਅੰਮ੍ਰਿਤਸਰ ਦਾ 1 ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ ► ਸ਼ੇਰਪੁਰ : ਕਾਂਗਰਸੀ ਆਗੂ ਦੀ ਗੋਲੀ ਲੱਗਣ ਨਾਲ ਮੌਤ
ਨੋਟਬੰਦੀ ਤੋਂ ਬਾਅਦ ਕੋਰੋਨਾ ਨੇ ਬੈਂਕ ਦੇ ਬਾਹਰ ਲਗਾਈਆਂ ਲੋਕਾਂ ਦੀਆਂ ਲਾਈਨਾਂ
NEXT STORY