ਨਵਾਂਸ਼ਹਿਰ (ਮਨੋਰੰਜਨ)- ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਪਹਿਲਾਂ ਇਹ ਹੜਤਾਲ ਤਿੰਨ ਘੰਟੇ ਦੀ ਸੀ, ਪਰ ਫ਼ਿਰ ਇਹ ਹੜਤਾਲ ਪੂਰੇ ਦਿਨ ਚੱਲੀ। ਸ਼ਨੀਵਾਰ ਨੂੰ ਹਸਪਤਾਲ ਵਿੱਚ ਸੰਨਾਟਾ ਪਸਰਿਆ ਰਿਹਾ। ਸਿਰਫ਼ ਐਮਰਜੈਂਸੀ ਸੇਵਾਵਾਂ ਖੁੱਲ੍ਹੀਆਂ ਰਹੀਆਂ।
ਐਤਵਾਰ ਨੂੰ ਛੁੱਟੀ ਆਉਣ ਤੋਂ ਬਾਅਦ ਸੋਮਵਾਰ ਨੂੰ ਵੀ ਹੜਤਾਲ ਜਾਰੀ ਰਹੇਗੀ। ਹਸਪਤਾਲ ਵਿੱਚ ਓ.ਪੀ.ਡੀ. ਬੰਦ ਹੈ, ਜਿਸ ਨਾਲ ਇਲਾਜ ਕਰਵਾਉਣ ਆ ਰਹੇ ਮਰੀਜ ਪਰੇਸ਼ਾਨ ਹੋ ਰਹੇ ਹਨ। ਇਸ ਮੌਕੇ ਡਾਕਟਰ ਸਤਵਿੰਦਰਪਾਲ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਦੀਆਂ ਹੜਤਾਲ ਦੀਆ ਮੁੱਖ ਮੰਗਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਣਾ, ਸਰਕਾਰੀ ਹਸਪਤਾਲਾਂ ਵਿੱਚ ਖਾਲੀ ਪੋਸਟਾ ਨੂੰ ਭਰਿਆ ਜਾਣਾ ਆਦਿ ਸ਼ਾਮਲ ਹਨ।
ਇਹ ਵੀ ਪੜ੍ਹੋ- ''ਹੁਣ ਤੁਸੀਂ ਕਦੋਂ ਸਿਆਸਤ 'ਚ ਆਓਗੇ ?'' ਇਸ ਸਵਾਲ 'ਤੇ ਦੇਖੋ CM ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਕੀ ਦਿੱਤਾ ਜਵਾਬ
ਉਨ੍ਹਾਂ ਕਿਹਾ ਕਿ ਕੋਲਕਾਤਾ ਰੇਪ ਤੇ ਕਤਲ ਮਾਮਲੇ ਦੇ ਬਾਅਦ ਵੀ ਡਾਕਟਰਾਂ ਦੀ ਸੁਰੱਖਿਆ ਪ੍ਰਬੰਧ ਨਹੀਂ ਕੀਤੇ ਗਏ। ਇਕੱਲੇ ਪੰਜਾਬ ਵਿੱਚ ਇਸ ਘਟਨਾ ਦੇ ਬਾਅਦ 15 ਦੇ ਕਰੀਬ ਡਾਕਟਰਾਂ 'ਤੇ ਹਮਲੇ ਤੇ ਕੁੱਟਮਾਰ ਦਾ ਮਾਮਲਾ ਦਰਜ ਹੋਇਆ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ 'ਤੇ ਵੀ ਵਰਕਲੋਡ ਜ਼ਿਆਦਾ ਹੈ। ਸਰਕਾਰੀ ਹਸਪਤਾਲਾਂ 'ਚ ਲੰਬੇ ਸਮੇਂ ਤੋ ਕੰਮ ਕਰ ਰਹੇ ਡਾਕਟਰਾਂ ਦੀ ਪ੍ਰਮੋਸ਼ਨ ਨਹੀ ਕੀਤੀ ਜਾ ਰਹੀ, ਜਿਸ ਕਾਰਨ ਡਾਕਟਰ ਸਰਕਾਰੀ ਹਸਪਤਾਲਾਂ ਨੂੰ ਛੱਡਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ- ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਦੇ ਹੱਕ 'ਚ ਉਤਰੇ ਸੀਨੀਅਰ ਅਕਾਲੀ ਆਗੂ, ਕਿਹਾ- ''ਲੰਬੇ ਸਮੇਂ ਬਾਅਦ...''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
7 ਸਾਲਾ ਬੱਚੇ ਦੀ ਹੋ ਗਈ ਮੌਤ, ਲਾਸ਼ ਦਫ਼ਨਾਉਣ ਖ਼ਾਤਰ 2 ਗਜ਼ ਜ਼ਮੀਨ ਲਈ ਸਾਰਾ ਦਿਨ ਭਟਕਦਾ ਰਿਹਾ ਪਰਿਵਾਰ
NEXT STORY