ਜਲੰਧਰ (ਸ਼ੋਰੀ) : ਸਰਕਾਰ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਹੜਤਾਲ ’ਤੇ ਬੈਠੇ ਡਾਕਟਰਾਂ ਨਾਲ ਚੰਡੀਗੜ੍ਹ ’ਚ ਹੋਈ ਅਹਿਮ ਮੀਟਿੰਗ 'ਚ ਪੰਜਾਬ ਸਰਕਾਰ ਨੇ 3 ਮਹੀਨਿਆਂ ਦਾ ਸਮਾਂ ਮੰਗਿਆ ਹੈ ਤਾਂ ਜੋ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਸਕਣ। ਡਾਕਟਰਾਂ ਦੀ ਪੀ. ਸੀ. ਐੱਮ. ਐੱਸ. ਐਸੋਸੀਏਸ਼ਨ ਨੇ ਇਸ ਨਾਲ ਸਹਿਮਤੀ ਨਾ ਜਤਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਲਈ ਨੋਟੀਫਿਕੇਸ਼ਨ ਜਾਰੀ ਕਰੇ ਤਾਂ ਹੀ ਪੰਜਾਬ ਭਰ ’ਚ ਸਰਕਾਰੀ ਡਾਕਟਰਾਂ ਦੀ ਚੱਲ ਰਹੀ ਹੜਤਾਲ ਖਤਮ ਹੋਵੇਗੀ।
ਡਾਕਟਰਾਂ ਦੀ ਹੜਤਾਲ ਹੁਣ ਦੂਜੇ ਪੜਾਅ ’ਚ ਪਹੁੰਚ ਗਈ ਹੈ, ਜਿਸ ਤਹਿਤ ਅੱਜ (12 ਸਤੰਬਰ) ਤੋਂ 15 ਸਤੰਬਰ ਤੱਕ ਡਾਕਟਰ ਓ. ਪੀ. ਡੀ. ’ਚ ਬੈਠ ਕੇ ਮਰੀਜ਼ਾਂ ਦੀ ਜਾਂਚ ਨਹੀਂ ਕਰਨਗੇ। ਇਸ ਦੇ ਨਾਲ ਹੀ ਮਰੀਜ਼ਾਂ ਦੇ ਅਲਟਰਾਸਾਊਂਡ, ਐਕਸਰੇ ਤੇ ਲੈਬਾਰਟਰੀ ਟੈਸਟ ਵੀ ਬੰਦ ਕਰ ਦਿੱਤੇ ਗਏ ਹਨ। ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚਾਲੂ ਰਹਿਣਗੀਆਂ।
ਲੋਕਾਂ ਨੇ ਕਿਹਾ- ਸਰਕਾਰ ਸਾਡੇ ਬਾਰੇ ਵੀ ਸੋਚੇ, ਡਾਕਟਰਾਂ ਦੀ ਕਮੀ ਪੂਰੀ ਕਰੇ
ਸਿਵਲ ਹਸਪਤਾਲ ’ਚ ਇਲਾਜ ਲਈ ਆਏ ਮਰੀਜ਼ਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਡਾਕਟਰਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ, ਕਿਉਂਕਿ ਜੇਕਰ ਡਾਕਟਰਾਂ ਦੀਆਂ ਮੰਗਾਂ ’ਚੋਂ ਦੇਖਿਆ ਜਾਵੇ ਤਾਂ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਇਹ ਮੰਗ ਵੀ ਲੋਕਾਂ ਦੇ ਹਿੱਤ ’ਚ ਹੈ, ਕਿਉਂਕਿ ਡਾਕਟਰਾਂ ਦੀ ਘਾਟ ਕਾਰਨ ਲੋਕਾਂ ਨੂੰ ਉਹ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ ਜੋ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਤੋਂ ਬਾਅਦ ਮੁਹੱਈਆ ਕਰਵਾਈਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਸਰਕਾਰ ਡਾਕਟਰਾਂ ਦੀਆਂ ਹੋਰ ਮੰਗਾਂ ਵੱਲ ਵੀ ਧਿਆਨ ਦੇਵੇ ਤਾਂ ਜੋ ਡਾਕਟਰਾਂ ਦੀ ਹੜਤਾਲ ਖਤਮ ਹੋ ਸਕੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8
ਲੁਧਿਆਣਾ ’ਚ ਸਵਾਈਨ ਫਲੂ ਦਾ ਧਮਾਕਾ, 6 ਸ਼ੱਕੀ ਮਰੀਜ਼ਾਂ ਦੀ ਮੌਤ
NEXT STORY