ਮੋਗਾ (ਆਜ਼ਾਦ) - ਧਰਮਕੋਟ ਅਧੀਨ ਪੈਂਦੇ ਪਿੰਡ ਕੋਟ ਮੁਹੰਮਦ ਖਾਂ ਨਿਵਾਸੀ ਇਕ 9 ਸਾਲਾ ਬੱਚੇ ਨੂੰ ਖੂੰਖਾਰ ਕੁੱਤਿਆਂ ਨੇ ਹਮਲਾ ਕਰ ਕੇ ਬੂਰੀ ਤਰ੍ਹਾਂ ਜ਼ਖਮੀ ਕਰ ਦਿੱਤਾ, ਜਿਸ ਨੂੰ ਫਰੀਦਕੋਟ ਮੈਡੀਕਲ ਕਾਲਜ ਦਾਖਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਖੂੰਖਾਰ ਕੁੱਤਿਆਂ ਦਾ ਸ਼ਿਕਾਰ ਹੋਏ ਬੱਚੇ ਜਰਨੈਲ ਸਿੰਘ ਪੁੱਤਰ ਜਗੀਰ ਸਿੰਘ ਨੇ ਕਿਹਾ ਕਿ ਬੀਤੀ ਰਾਤ ਉਹ ਘਰ ਦੇ ਬਾਹਰ ਖੇਡ ਰਿਹਾ ਸੀ ਕਿ ਇਸ ਦੌਰਾਨ ਕੁੱਤਿਆਂ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਉਸ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ।
ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਠੱਗੇ
NEXT STORY