ਖੰਨਾ (ਵਿਪਨ) : ਖੰਨਾ ਦੇ ਪਿੰਡ ਬਾਹੋਮਾਜਰਾ ਵਿਖੇ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਅਵਾਰਾ ਕੁੱਤਿਆਂ ਨੇ 5 ਸਾਲਾਂ ਦੇ ਮਾਸੂਮ ਬੱਚੇ ਨੂੰ ਨੋਚ-ਨੋਚ ਕੇ ਖਾ ਲਿਆ, ਜਿਸ ਤੋਂ ਬਾਅਦ ਮੌਕੇ 'ਤੇ ਹੀ ਬੱਚੇ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਬੱਚੇ ਦੇ ਦਾਦਾ-ਦਾਦੀ ਨੇ ਦੱਸਿਆ ਕਿ ਉਹ ਪਰਿਵਾਰ ਨਾਲ ਬਿਹਾਰ ਤੋਂ ਆਏ ਸਨ ਅਤੇ ਆਪਣੇ ਪੋਤੇ ਨਾਲ ਬਾਹੋਮਾਜਰਾ 'ਚ ਕੰਮ ਕਰਨ ਗਏ ਸਨ।
ਇਹ ਵੀ ਪੜ੍ਹੋ : ਸਿਟੀ ਬਿਊਟੀਫੁਲ 'ਚ 31 ਦਸੰਬਰ ਦੀ ਰਾਤ ਨੂੰ ਨਵੇਂ ਸਾਲ ਦੇ ਜਸ਼ਨ ਮਨਾਉਣ ਵਾਲਿਆਂ ਲਈ ਅਹਿਮ ਖ਼ਬਰ
ਇੱਥੇ ਅਚਾਨਕ ਕੁੱਤਿਆਂ ਦੇ ਝੁੰਡ ਨੇ ਬੱਚੇ ਨੂੰ ਆਪਣੀ ਲਪੇਟ 'ਚ ਲੈ ਲਿਆ। ਹਾਲਾਂਕਿ ਬੱਚੇ ਦੀਆਂ ਚੀਕਾਂ ਸੁਣ ਕੇ ਦਾਦਾ-ਦਾਦੀ ਅਤੇ ਲੋਕਾਂ ਨੇ ਉਸ ਨੂੰ ਬਚਾਉਣ ਦੀ ਬੇਹੱਦ ਕੋਸ਼ਿਸ਼ ਕੀਤੀ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਦੱਸਣਯੋਗ ਹੈ ਕਿ ਬਾਹੋਮਾਜਰਾ 'ਚ ਪਹਿਲਾਂ ਵੀ ਕੁੱਤਿਆਂ ਨੇ ਕਈ ਬੱਚਿਆਂ ਦੀ ਜਾਨ ਲਈ ਹੈ ਪਰ ਫਿਰ ਵੀ ਪ੍ਰਸ਼ਾਸਨ ਵੱਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਇਹ ਵੀ ਪੜ੍ਹੋ : ਨਵੇਂ ਸਾਲ 'ਚ ਵਿਧਾਨ ਸਭਾ ਚੋਣਾਂ 'ਤੇ ਟਿਕੀਆਂ ਪੂਰੇ ਪੰਜਾਬ ਦੀਆਂ ਨਜ਼ਰਾਂ, ਦਿਲਚਸਪ ਹੋਵੇਗਾ ਮੁਕਾਬਲਾ
ਲੋਕਾਂ ਨੇ ਦੱਸਿਆ ਕਿ ਪਿੰਡ ਦੇ ਨਾਲ ਹੀ ਨਗਰ ਕੌਂਸਲ ਖੰਨਾ 'ਚ ਕੂੜੇ ਦਾ ਡੰਪ ਬਣਾਇਆ ਹੋਇਆ ਹੈ। ਇੱਥੇ ਕੂੜਾ ਸੁੱਟਣ ਦੇ ਨਾਲ-ਨਾਲ ਮਰੇ ਹੋਏ ਜਾਨਵਰ ਵੀ ਸੁੱਟੇ ਜਾ ਰਹੇ ਹਨ। ਇਸ ਕਾਰਨ ਇੱਥੇ ਹਰ ਸਮੇਂ ਅਵਾਰਾ ਕੁੱਤੇ ਘੁੰਮਦੇ ਰਹਿੰਦੇ ਹਨ। ਫਿਲਹਾਲ ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੈਪਟਨ ਦੇ ਗੜ੍ਹ 'ਚ ਗਰਜੇ ਕੇਜਰੀਵਾਲ, 'ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਹੋ ਰਹੀ ਕੋਸ਼ਿਸ਼'
NEXT STORY