ਲੁਧਿਆਣਾ (ਸਹਿਗਲ) : ਕੋਰੋਨਾ ਵਾਇਰਸ ਦੀ ਮਹਾਮਾਰੀ ਕਾਰਨ ਲੱਗੇ ਲਾਕਡਾਊਨ ਤੋਂ ਬਾਅਦ ਹਾਲਾਤ ਆਮ ਹੋਣ 'ਤੇ ਲੋਕਾਂ ਨੂੰ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਫਿਰ ਵੱਧ ਗਈਆਂ ਹਨ। ਸਰਕਾਰੀ ਹਸਪਤਾਲਾ 'ਚ ਰੈਬਿਜ਼ ਦੇ ਟੀਕਿਆਂ ਦੀ ਘਾਟ ਕਾਰਨ ਲੋਕਾਂ ਨੂੰ ਨਿੱਜੀ ਹਸਪਤਾਲਾਂ ਅਤੇ ਕਲੀਨਿਕਾਂ ਦਾ ਰੁਖ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ 4 ਸਾਲਾਂ 'ਚ 5 ਲੱਖ ਲੋਕਾਂ ਨੂੰ ਕੁੱਤਿਆਂ ਨੇ ਵੱਢਿਆ ਹੈ। ਲੁਧਿਆਣਾ ਇਸ ਮਾਮਲੇ 'ਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਰਿਹਾ ਹੈ। ਸੂਬੇ 'ਚ ਹਰ ਸਾਲ 20 ਹਜ਼ਾਰ ਦੇ ਕਰੀਬ ਲੋਕਾਂ ਦੀ ਕੁੱਤਿਆਂ ਦੇ ਵੱਢਣ ਕਾਰਨ ਮੌਤ ਹੋ ਜਾਂਦੀ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਟਰਾਲੀ ਸਵਾਰਾਂ ਨੂੰ ਟਰਾਲੇ ਨੇ ਦਰੜਿਆ, 3 ਦੀ ਮੌਤ
ਹਾਲਾਂਕਿ ਸਰਕਾਰ ਵੱਲੋਂ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਦੀਆਂ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਪਰ ਕੋਈ ਵੀ ਯੋਜਨਾ ਸਿਰੇ ਨਹੀਂ ਚੜ੍ਹ ਸਕੀ। ਲਿਹਾਜ਼ਾ ਕੁੱਤਿਆਂ ਦੀ ਗਿਣਤੀ ਪਹਿਲਾਂ ਨਾਲੋਂ ਵੱਧ ਗਈ ਅਤੇ ਗੈਰ ਸਰਕਾਰੀ ਸੰਗਠਨਾਂ ਨੇ ਕੁੱਤਾ ਘਰ ਬਣਾਉਣ ਦੀ ਗੱਲ ਕਹੀ। ਉਸ 'ਤੇ ਵੀ ਕਿਸੇ ਤਰ੍ਹਾਂ ਦਾ ਅਮਲ ਨਹੀਂ ਹੋਇਆ। ਲੋਕਾਂ ਨੂੰ ਰਾਹਤ ਦੇਣ ਲਈ ਸਰਕਾਰੀ ਹਸਪਤਾਲਾਂ 'ਚ ਕੁੱਤਿਆਂ ਦੇ ਵੱਢਣ 'ਤੇ ਲਾਏ ਜਾਣ ਵਾਲੇ ਐਂਟੀ ਰੈਬਿਜ਼ ਦੇ ਟੀਕੇ ਮੁਫ਼ਤ ਮੁਹੱਈਆ ਕਰਵਾਉਣ ਦੀ ਵਿਵਸਥਾ ਹੈ ਪਰ ਕਈ ਸਰਕਾਰੀ ਹਸਪਤਾਲ ਰੈਬਿਜ਼ ਦੇ ਕੁੱਝ ਟੀਕੇ ਵੀ. ਆਈ. ਪੀ. ਲੋਕਾਂ ਲਈ ਰੱਖਦੇ ਹਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਹੁਣ 'ਭੁੱਪੀ ਰਾਣਾ' ਦੀ ਐਂਟਰੀ, ਪੋਸਟ ਪਾ ਕੇ ਕਰ ਦਿੱਤਾ ਇਹ ਐਲਾਨ
ਆਮ ਲੋਕਾਂ ਲਈ ਇਹ ਆਊਟ ਆਫ ਸਟਾਕ ਹੀ ਰਹਿੰਦੇ ਹਨ। ਲਿਹਾਜ਼ ਉਨ੍ਹਾਂ ਨੂੰ ਇਲਾਜ ਲਈ ਨਿੱਜੀ ਡਾਕਟਰ ਕੋਲ ਜਾਣਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ 'ਤੇ ਆਰਥਿਕ ਬੋਝ ਵੱਧਦਾ ਹੈ। ਸਿਹਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਮਈ ਮਹੀਨੇ ਤੱਕ 50 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਕੁੱਤਿਆਂ ਨੇ ਵੱਢਿਆ ਹੈ ਪਰ ਇੰਨੇ ਟੀਕੇ ਸਰਕਾਰੀ ਹਸਪਤਾਲਾਂ 'ਚ ਮੁਹੱਈਆ ਨਹੀਂ ਸਨ। ਇਸ ਸਿਲਸਿਲੇ 'ਚ ਸਟੇਟ ਪ੍ਰੋਗਰਾਮ ਅਫ਼ਸਰ ਫਾਰ ਰੈਬਿਜ਼ ਡਾ. ਪ੍ਰੀਤ ਨਾਲ ਸੰਪਰਕ ਨਹੀਂ ਹੋ ਸਕਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਸੁਖਬੀਰ ਬਾਦਲ ਤੇ ਬੀਬੀ ਬਾਦਲ, ਵੰਡਾਇਆ ਪਰਿਵਾਰ ਨਾਲ ਦੁੱਖ਼
NEXT STORY