ਸਾਹਨੇਵਾਲ (ਜਗਰੂਪ) : ਥਾਣਾ ਸਾਹਨੇਵਾਲ ਅਧੀਨ ਆਉਂਦੀ ਗਾਰਡਨ ਸਿਟੀ ’ਚ ਕੁੱਝ ਵਿਅਕਤੀਆਂ ਨੇ ਇਕ ਕੁੱਤੇ ਨੂੰ ਬੰਨ੍ਹ ਕੇ ਪਹਿਲਾਂ ਤਾਂ ਬੁਰੀ ਕੁੱਟਿਆ। ਜਦੋਂ ਲਹੂ-ਲੁਹਾਨ ਕੁੱਤਾ ਮਰ ਗਿਆ ਤਾਂ ਉਸ ਦੀ ਲਾਸ਼ ਨੂੰ ਕਿਧਰੇ ਹੋਰ ਸੁੱਟ ਦਿੱਤਾ। ਇਨ੍ਹਾਂ ਦੋਸ਼ਾਂ ਤਹਿਤ ਪੁਲਸ ਨੇ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਇੰਦਰਜੀਤ ਸਿੰਘ ਅਨੁਸਾਰ ਮਨੀ ਸਿੰਘ ਪੁੱਤਰ ਜੋਗਿੰਦਰਪਾਲ ਸਿੰਘ ਵਾਸੀ ਕੂਚਾ ਹਰਨਾਮਦਾਸ ਫੀਲਡਗੰਜ, ਲੁਧਿਆਣਾ ਨੇ ਦੱਸਿਆ ਕਿ ਉਹ ਹੈਲਪ ਫਾਰ ਐਨੀਮਲ ਸੰਸਥਾ ਦਾ ਪ੍ਰਧਾਨ ਅਤੇ ਪੀਪਲ ਫਾਰ ਐਨੀਮਲ ਸੰਸਥਾ ਦਾ ਮੈਂਬਰ ਹੈ।
ਇਹ ਵੀ ਪੜ੍ਹੋ : ਤਰਨਤਾਰਨ 'ਚ ਰਿਸ਼ਤੇ ਹੋਏ ਤਾਰ-ਤਾਰ, ਭਤੀਜੇ ਨੇ ਕੁਹਾੜੇ ਨਾਲ ਵੱਢਿਆ ਚਾਚਾ (ਵੀਡੀਓ)
ਬੀਤੀ 10 ਅਪ੍ਰੈਲ ਦੀ ਸ਼ਾਮ ਕਰੀਬ ਸਾਢੇ 6 ਵਜੇ ਗਾਰਡਨ ਸਿਟੀ ਸਾਹਨੇਵਾਲ ਤੋਂ ਬਲਜਿੰਦਰ ਕੌਰ ਨਾਂ ਦੀ ਔਰਤ ਦਾ ਫੋਨ ਆਇਆ ਸੀ। ਉਸ ਨੇ ਦੱਸਿਆ ਸੀ ਕਿ ਗਾਰਡਨ ਸਿਟੀ ’ਚ ਹਰਿੰਦਰ ਸਿੰਘ, ਵੀ. ਕੇ. ਖੁਰਾਣਾ, ਦਵਿੰਦਰ ਸਿੰਘ, ਸੁਖਦੇਵ ਸਿੰਘ, ਵਿਕਰਮਜੀਤ ਸਿੰਘ ਅਤੇ ਕੁੱਝ ਅਣਪਛਾਤੇ ਵਿਅਕਤੀ ਇਕ ਬੇਜ਼ੁਬਾਨ ਕੁੱਤੇ ਨੂੰ ਬੰਨ੍ਹ ਕੇ ਬੇਰਹਿਮੀ ਨਾਲ ਕੁੱਟ ਰਹੇ ਹਨ, ਜਿਸ ਕਾਰਨ ਕੁੱਤੇ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ
ਮਨੀ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਜਦੋਂ ਉਸ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਗਲੀ ’ਚ ਖੂਨ ਦੇ ਛਿੱਟੇ ਪਏ ਸਨ ਅਤੇ ਮੁਲਜ਼ਮ ਹਰਿੰਦਰ ਸਿੰਘ ਨੇ ਕੁੱਤੇ ਦੀ ਲਾਸ਼ ਨੂੰ ਚੁੱਕ ਕੇ ਕਿਧਰੇ ਹੋਰ ਸੁੱਟ ਦਿੱਤਾ ਸੀ। ਥਾਣਾ ਸਾਹਨੇਵਾਲ ਦੀ ਪੁਲਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਐਨੀਮਲ ਐਕਟ ਅਤੇ ਹੋਰ ਧਰਾਵਾਂ ਤਹਿਤ ਕੇਸ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬਟਾਲਾ ਅਤੇ ਗੁਰਦਾਸਪੁਰ ਰੇਲਵੇ ਸਟੇਸ਼ਨਾਂ ’ਤੇ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਲੱਗੇ ਪੋਸਟਰ
NEXT STORY