ਰੂਪਨਗਰ, (ਵਿਜੇ)- ਰੂਪਨਗਰ ’ਚ ਵਧ ਰਹੀ ਅਾਵਾਰਾ ਕੁੱਤਿਆਂ ਦੀ ਗਿਣਤੀ ਲੋਕਾਂ ਲਈ ਸਿਰਦਰਦੀ ਬਣਦੀ ਜਾ ਰਹੀ ਹੈ।
ਜਦੋਂ ਕਿ ਸ਼ਹਿਰ ਦੇ ਵੱਖ-ਵੱਖ ਗਲੀ-ਮੁਹੱਲਿਆਂ ’ਚ ਕੁੱਤਿਆਂ ਦੇ ਬੇਖੌਫ ਘੁੰਮ ਰਹੇ ਝੁੰਡਾਂ ਕਾਰਨ ਲੋਕਾਂ ’ਚ ਸਹਿਮ ਹੈ। ਇਸ ਸਬੰਧੀ ਸਮਾਜ ਸੇਵੀ ਨਿਰਮਲ ਸਿੰਘ ਲੋਦੀਮਾਜਰਾ, ਅਵਤਾਰ ਸਿੰਘ, ਹਰੀ ਸਿੰਘ ਆਦਿ ਨੇ ਦੱਸਿਆ ਕਿ ਆਵਾਰਾ ਕੁੱਤੇ ਕਈ ਲੋਕਾਂ ਨੂੰ ਜ਼ਖਮੀ ਕਰ ਚੁੱਕੇ ਹਨ। ਪਰ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ। ਇੱਥੇ ਦੱਸਣਯੋਗ ਹੈ ਕਿ ਸਥਾਨਕ ਨਗਰ ਕੌਂਸਲ ਵੱਲੋਂ ਕੁਝ ਸਮਾਂ ਪਹਿਲਾਂ ਕੁੱਤਿਆਂ ਦੀ ਵਧ ਰਹੀ ਗਿਣਤੀ ਨੂੰ ਕੰਟਰੋਲ ਕਰਨ ਲਈ ਪਸ਼ੂ ਹਸਪਤਾਲ ਦੇ ਸਹਿਯੋਗ ਨਾਲ ਮੁਹਿੰਮ ਚਲਾਈ ਸੀ ਪਰ ਇਹ ਥੋਡ਼੍ਹੇ ਸਮੇਂ ਬਾਅਦ ਹੀ ਠੁੱਸ ਹੋ ਕੇ ਰਹਿ ਗਈ। ਲੋਕਾਂ ਦਾ ਆਪਣੇ ਘਰਾਂ ਤੋਂ ਬਾਹਰ ਆਉਣਾ-ਜਾਣਾ ਅਤੇ ਬੱਚਿਆਂ ਦਾ ਸਕੂਲ ਜਾਣਾ ਵੀ ਮੁਸ਼ਕਿਲ ਹੋ ਰਿਹਾ ਹੈ। ਲੋਕਾਂ ਨੇ ਮੰਗ ਕੀਤੀ ਕਿ ਸ਼ਹਿਰ ’ਚ ਆਵਾਰਾ ਕੁੱਤਿਆਂ ਸਬੰਧੀ ਪ੍ਰਸ਼ਾਸਨ ਜਲਦ ਠੋਸ ਕਦਮ ਚੁੱਕੇ।
ਤਨਖਾਹਾਂ ਸਬੰਧੀ ਪੀ. ਡਬਲਯੂ. ਡੀ. ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ
NEXT STORY