ਦੀਨਾਨਗਰ (ਕਪੂਰ)-ਦੀਨਾਨਗਰ ਥਾਣਾ ਅਧੀਨ ਪੈਂਦੇ ਪਿੰਡ ਪਨਿਆੜ ’ਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰ ਕੇ ਘਰ ’ਚ ਹੀ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕੀਤੀ। ਮ੍ਰਿਤਕ ਔਰਤ ਦੀ ਪਛਾਣ ਮਹਿੰਦਰੋ (62) ਪਤਨੀ ਸੰਸਾਰ ਚੰਦ ਵਾਸੀ ਪਨਿਆੜ ਵਜੋਂ ਹੋਈ ਹੈ। ਥਾਣਾ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 9 ਵਜੇ ਸੰਸਾਰ ਚੰਦ ਨੇ ਆਪਣੀ ਪਤਨੀ ਮਹਿੰਦਰੋ ਦੇਵੀ ਦਾ ਕਤਲ ਕਰ ਕੇ ਉਸ ਦੀ ਲਾਸ਼ ਨੂੰ ਘਰ ’ਚ ਹੀ ਅੱਗ ਲਗਾਉਣੀ ਸ਼ੁਰੂ ਕਰ ਦਿੱਤੀ ਪਰ ਮੌਕੇ ’ਤੇ ਪੁੱਜੀ ਪੁਲਸ ਨੇ ਅੱਧਸੜੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਰੱਦ ਕੀਤਾ ਇਹ ਮੁਕੱਦਮਾ
ਥਾਣਾ ਇੰਚਾਰਜ ਅਨੁਸਾਰ ਮ੍ਰਿਤਕ ਮਹਿੰਦਰੋ ਦੇਵੀ ਦੇ ਭਰਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਸੰਸਾਰ ਚੰਦ ਦਾ ਮਹਿੰਦਰੋ ਨਾਲ ਅਕਸਰ ਝਗੜਾ ਰਹਿੰਦਾ ਸੀ ਅਤੇ ਬੀਤੀ ਸ਼ਾਮ ਵੀ ਦੋਵਾਂ ਵਿਚਾਲੇ ਲੜਾਈ ਹੋਈ ਸੀ। ਰਾਤ ਤਕਰੀਬਨ 9 ਵਜੇ ਸੰਸਾਰ ਚੰਦ ਨੇ ਆਪਣੀ ਪਤਨੀ ਨੂੰ ਕੁੱਟ ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ ’ਚ ਘਰ ’ਚ ਪਈਆਂ ਲੱਕੜਾਂ ਨੂੰ ਅੱਗ ਲਗਾ ਦਿੱਤੀ ਪਰ ਇਸ ਦੌਰਾਨ ਘਰ ’ਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖ ਕੇ ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਪੁਲਸ ਨੂੰ ਸੂਚਨਾ ਦਿੱਤੀ।
ਇਹ ਖ਼ਬਰ ਵੀ ਪੜ੍ਹੋ : ਰਿਸ਼ਵਤ ਮਾਮਲੇ ਨੂੰ ਲੈ ਕੇ ‘ਆਪ’ ਵਿਧਾਇਕ ਅਮਿਤ ਰਤਨ ਦਾ ਵੱਡਾ ਬਿਆਨ
ਐੱਸ. ਐੱਚ. ਓ. ਮੇਜਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਬੀਤੀ ਰਾਤ ਹੀ ਮੌਕੇ ’ਤੇ ਪੁੱਜੀ ਅਤੇ ਅੱਧਸੜੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮੁਲਜ਼ਮ ਸੰਸਾਰ ਚੰਦ ਨੂੰ ਗ੍ਰਿਫ਼ਤਾਰ ਕਰ ਕੇ ਧਾਰਾ 302 ਤਹਿਤ ਕੇਸ ਦਰਜ ਕਰ ਲਿਆ।
ਰਿਸ਼ਵਤ ਮਾਮਲੇ ਨੂੰ ਲੈ ਕੇ ‘ਆਪ’ ਵਿਧਾਇਕ ਅਮਿਤ ਰਤਨ ਦਾ ਵੱਡਾ ਬਿਆਨ
NEXT STORY