ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਮੁਹੱਲਾ ਇਸਲਾਮਾਬਾਦ ’ਚ ਘਰੇਲੂ ਕਲੇਸ਼ ਦੇ ਚੱਲਦਿਆਂ ਇਕ ਪ੍ਰਵਾਸ਼ੀ ਮਜ਼ਦੂਰ ਨੇ ਪੱਖੇ ਨਾਲ ਫਾਹ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਵਿਅਕਤੀ ਆਜ਼ਾਦ ਦੀ ਪਤਨੀ ਗੁਲਸ਼ਨ ਨੇ ਦੱਸਿਆ ਕਿ ਉਹ ਪਿਛਲੇ ਇਕ ਸਾਲ ਤੋਂ ਇਸਲਾਮਾਬਾਦ ਮੁਹੱਲੇ ਵਿਚ ਰਹਿ ਰਹੇ ਹਨ। ਉਸ ਦਾ ਪਤੀ ਹਮੇਸ਼ਾਂ ਸ਼ਰਾਬ ਪੀ ਕੇ ਉਸ ਨਾਲ ਲੜਾਈ ਝਗੜਾ ਕਰਦਾ ਸੀ। ਰਾਤ ਨੂੰ ਵੀ ਉਸ ਨੇ ਝਗੜਾ ਕੀਤਾ ਅਤੇ ਘਰ ਵਿੱਚ ਭਾਂਡਿਆਂ ਦੀ ਵੀ ਭੰਨ ਤੋੜ ਕੀਤੀ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼
ਉਸ ਨੇ ਦੱਸਿਆ ਕਿ ਲੜਾਈ ਤੋਂ ਬਾਅਦ ਉਹ ਸੌਂ ਗਏ। ਜਦੋਂ ਉਹ ਸਵੇਰੇ ਉੱਠੀ ਤਾਂ ਉਸ ਨੇ ਵੇਖਿਆ ਕਿ ਉਸ ਦੇ ਪਤੀ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੋਈ ਸੀ। ਉਸ ਨੇ ਦੱਸਿਆ ਕਿ ਉਸ ਦੇ ਪਤੀ ਦਾ ਦਿਮਾਗੀ ਸੰਤੁਲਨ ਖ਼ਰਾਬ ਹੈ, ਜਿਸ ਕਰਕੇ ਇਹ ਕਈ ਵਾਰ ਘਰ ਦੇ ਸਾਮਾਨ ਦੀ ਭੰਨ ਤੋੜ ਕਰਦਾ ਸੀ। ਦੂਜੇ ਪਾਸੇ ਸਿਟੀ ਪੁਲਸ ਨੇ ਮੌਕੇ ’ਤੇ ਪਹੁੰਚੇ ਕੇ ਮ੍ਰਿਤਕ ਪ੍ਰਵਾਸ਼ੀ ਮਜ਼ਦੂਰ ਦੀ ਲਾਸ਼ ਨੂੰ ਕਬਜੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਪਤਨੀ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)
ਓਪਨ ਸਕੂਲ ਪ੍ਰਣਾਲੀ ਅਧੀਨ 10ਵੀਂ ਤੇ 12ਵੀਂ 'ਚ ਦਾਖ਼ਲਾ ਲੈਣ ਲਈ ਸ਼ਡਿਊਲ ਜਾਰੀ
NEXT STORY