ਲੁਧਿਆਣਾ (ਹਿਤੇਸ਼) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਲ ਹੀ ਵਿਚ ਕੈਬਨਿਟ ਵਿਚ ਫੇਰਬਦਲ ਕੀਤਾ ਗਿਆ ਹੈ। ਉਸ ਵਿਚ ਸ਼ਾਮਲ ਕੀਤੇ ਗਏ ਦੋਵੇਂ ਮੰਤਰੀ ਪਹਿਲੀ ਵਾਰ ਜਿੱਤਣ ਵਾਲੇ ਵਿਧਾਇਕ ਹਨ। ਹਾਲਾਂਕਿ ਇਸ ਤੋਂ ਪਹਿਲਾਂ ਵੀ ਪੰਜਾਬ ਕੈਬਨਿਟ ਵਿਚ ਪਹਿਲੀ ਵਾਰ ਜਿੱਤਣ ਵਾਲੇ ਵਿਧਾਇਕਾਂ ਦਾ ਬੋਲਬਾਲਾ ਹੈ, ਜਿਨ੍ਹਾਂ ਵਿਚ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਜਿੱਤਣ ਵਾਲੇ ਵਿਧਾਇਕਾਂ ਦੀ ਲਿਸਟ ਵਿਚ ਸ਼ਾਮਲ ਹਨ। ਇਸ ਤੋਂ ਇਲਾਵਾ ਹਰਪਾਲ ਚੀਮਾ, ਮੀਤ ਹੇਅਰ, ਅਮਨ ਅਰੋੜਾ ਨੂੰ ਛੱਡ ਕੇ ਬਾਕੀ ਸਾਰੇ ਪਹਿਲੀ ਵਾਰ ਜਿੱਤਣ ਵਾਲੇ ਵਿਧਾਇਕਾਂ ਨੂੰ ਮੰਤਰੀ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ- ਕੈਨੇਡਾ ਦਾ ਵੀਜ਼ਾ ਲੱਗਣ ਦੇ ਚਾਅ 'ਚ ਦਿੱਤੇ 27 ਲੱਖ, ਸੱਚ ਸਾਹਮਣੇ ਆਉਣ 'ਤੇ ਹੱਕਾ-ਬੱਕਾ ਰਹਿ ਗਿਆ ਨੌਜਵਾਨ
ਇੱਥੇ ਤੱਕ ਕਿ ਇਸ ਤੋਂ ਪਹਿਲਾਂ ਜਿਨ੍ਹਾਂ ਤਿੰਨ ਮੰਤਰੀਆਂ ਨੂੰ ਕੈਬਨਿਟ ’ਚੋਂ ਹਟਾਇਆ ਗਿਆ ਹੈ, ਉਨ੍ਹਾਂ ਵਿਚ ਵਿਜੇ ਸਿੰਗਲਾ, ਫੌਜਾ ਸਿੰਘ ਸਰਾਰੀ, ਇੰਦਰਬੀਰ ਸਿੰਘ ਨਿੱਜਰ ਵੀ ਪਹਿਲੀ ਵਾਰ ਜਿੱਤਣ ਵਾਲੇ ਵਿਧਾਇਕਾਂ ਦੀ ਲਿਸਟ ਵਿਚ ਸ਼ਾਮਲ ਹਨ। ਦੱਸ ਦੇਈਏ ਕਿ ਗੁਰਮੀਤ ਸਿੰਘ ਖੁੱਡੀਆਂ, ਬਲਕਾਰ ਸਿੰਘ, ਲਾਲਜੀਤ ਸਿੰਘ ਭੁੱਲਰ, ਅਨਮੋਲ ਗਗਨ ਮਾਨ, ਹਰਭਜਨ ਸਿੰਘ ਈ. ਟੀ. ਓ., ਚੇਤਨ ਸਿੰਘ ਜੌੜਾਮਾਜਰਾ, ਹਰਜੋਤ ਬੈਂਸ, ਲਾਲ ਚੰਦ ਕਟਾਰੂਚੱਕ, ਡਾ. ਬਲਬੀਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਕੁਲਦੀਪ ਸਿੰਘ ਧਾਲੀਵਾਲ ਅਤੇ ਬਲਜੀਤ ਕੌਰ ਬਲਜੀਤ ਕੌਰ ਪਹਿਲੀ ਵਾਰ ਜਿੱਤ ਕੇ ਮੰਤਰੀ ਬਣਨ ਵਾਲੇ ਵਿਧਾਇਕ ਹਨ।
ਇਹ ਵੀ ਪੜ੍ਹੋ- ਕਣਕ ਤੇ ਚੌਲਾਂ ਦੀ ਖ਼ਰੀਦ 'ਚ ਪੰਜਾਬ ਸਣੇ ਇਨ੍ਹਾਂ ਸੂਬਿਆਂ ਨੇ ਪਾਇਆ ਵੱਡਾ ਯੋਗਦਾਨ, ਜਾਣੋ ਕਿੰਨਾ ਹੈ ਸੰਯੁਕਤ ਸਟਾਕ
ਦੂਜੀ ਵਾਰ ਜਿੱਤਣ ਵਾਲੇ ਵਿਧਾਇਕਾਂ ਨੂੰ ਮੰਤਰੀ ਬਣਨ ਦਾ ਇੰਤਜ਼ਾਰ
ਆਮ ਆਦਮੀ ਪਾਰਟੀ ਦੇ ਪਿਛਲੀ ਵਾਰ ਤੋਂ ਵੱਧ ਵਿਧਾਇਕ ਦੂਜੀਆਂ ਪਾਰਟੀਆਂ ਵਿਚ ਸ਼ਾਮਲ ਹੋ ਗਏ ਸਨ ਜਾਂ ਫਿਰ ਟਿਕਟ ਨਾ ਮਿਲਣ ਕਾਰਨ ਵਿਧਾਨ ਸਭਾ ਚੋਣਾਂ ਨਹੀਂ ਲੜੇ ਸਨ। ਫਿਰ ਵੀ ਕਈ ਵਿਧਾਇਕ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜ ਕੇ ਦੂਜੀ ਵਾਰ ਜਿੱਤੇ ਹਨ। ਇਨ੍ਹਾਂ ਵਿਚੋਂ ਤਿੰਨ ਮੰਤਰੀ ਬਣ ਗਏ ਅਤੇ ਕੁਲਤਾਰ ਸਿੰਘ ਸੰਧਵਾਂ ਸਪੀਕਰ, ਜੈ ਕਿਸ਼ਨ ਸਿੰਘ ਰੋੜੀ ਨੂੰ ਡਿਪਟੀ ਸਪੀਕਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਵੀ ਦੂਜੀ ਵਾਰ ਜਿੱਤਣ ਵਾਲੇ ਕਈ ਵਿਧਾਇਕਾਂ ਨੂੰ ਮੰਤਰੀ ਬਣਨ ਦਾ ਇੰਤਜ਼ਾਰ ਹੈ, ਜਿਨ੍ਹਾਂ ਵਿਚ ਸਰਬਜੀਤ ਕੌਰ ਮਾਣੂਕੇ, ਪ੍ਰੋ. ਬਲਜਿੰਦਰ ਕੌਰ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਪ੍ਰਿ. ਬੁੱਧ ਰਾਮ ਦੇ ਨਾਮ ਸ਼ਾਮਲ ਹਨ। ਇਸੇ ਤਰ੍ਹਾਂ ਕਾਂਗਰਸ ਛੱਡਣ ਤੋਂ ਬਾਅਦ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਰੇਸ਼ ਕਟਾਰੀਆ ਵੀ ਪਹਿਲਾਂ ਵਿਧਾਇਕ ਰਹਿ ਚੁੱਕੇ ਹਨ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਸ਼ਹਿਰਾਂ ਦਾ ਵਿਕਾਸ ਹੋਵੇਗਾ ਹੋਰ ਤੇਜ਼, CM ਮਾਨ ਵਿਕਾਸ ਕਾਰਜਾਂ ਲਈ ਦੇਣਗੇ ਫੰਡ: ਬਲਕਾਰ ਸਿੰਘ
NEXT STORY