ਮਾਨਸਾ (ਸੰਦੀਪ ਮਿੱਤਲ) - ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀ ਬਾਂਹ ਫੜਦਿਆਂ ਫਸਲਾਂ ਦੇ ਕਈ ਗੁਣਾਂ ਭਾਅ ਵਧਾ ਕੇ ਸਾਬਤ ਕਰ ਦਿੱਤਾ ਹੈ ਕਿ ਅਕਾਲੀ-ਭਾਜਪਾ ਗੱਠਜੋੜ ਕਿਸਾਨਾਂ ਦੀ ਹਿਤੈਸ਼ੀ ਪਾਰਟੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ 11 ਜੁਲਾਈ ਨੂੰ ਮਲੋਟ ਵਿਖੇ ਮੋਦੀ ਦਾ ਧੰਨਵਾਦ ਕਰਨ ਲਈ ਰੱਖੀ ਵਿਸ਼ਾਲ ਰੈਲੀ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ। ਉਨ੍ਹਾਂ ਕੈਪਟਨ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਐਸ਼ਪ੍ਰਸਤੀ ਛੱਡ ਕੇ ਪੰਜਾਬ ਦੇ ਲੋਕਾਂ ਦੀ ਸਾਰ ਲਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਵੇਲੇ ਗੁਟਕਾ ਸਾਹਿਬ ਦੀ ਝੂਠੀ ਕਸਮ ਖਾ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਪਰ ਅੱਜ ਥਾਂ-ਥਾਂ 'ਤੇ ਚਿੱਟੇ ਦਾ ਸ਼ਿਕਾਰ ਹੋ ਰਹੇ ਨੌਜਵਾਨ ਮੌਤ ਦੇ ਮੂੰਹ 'ਚ ਜਾ ਰਹੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਲੋਕਾਂ ਦਾ ਧਿਆਨ ਇਸ ਮਸਲੇ ਤੋਂ ਹਟਾਉਣ ਲਈ ਡੋਪ ਟੈਸਟ ਕਰਨ ਦੀਆਂ ਬਿਆਨਬਾਜ਼ੀਆਂ ਕਰ ਰਿਹਾ ਹੈ, ਜਦੋਂ ਕਿ ਡੋਪ ਟੈਸਟ ਕਰਨ ਨਾਲ ਨਸ਼ੇ ਦੇ ਖਾਤਮੇ ਨਾਲ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਪੰਜਾਬੀਆਂ ਨੂੰ 70 ਫੀਸਦੀ ਨਸ਼ੇੜੀ ਕਹਿਣ ਦੀ ਕੀਤੀ ਗਲਤੀ ਦੀ ਮੁਆਫੀ ਪੰਜਾਬ ਦੀ ਜਨਤਾ ਤੋਂ ਮੰਗਣੀ ਚਾਹੀਦੀ ਹੈ। ਬੀਬੀ ਬਾਦਲ ਨੇ ਕਿਹਾ ਕਿ 90 ਸਾਲ ਦੇ ਹੋਣ ਦੇ ਬਾਵਜੂਦ ਪ੍ਰਕਾਸ਼ ਸਿੰਘ ਬਾਦਲ ਅੱਜ ਵੀ ਲੋਕਾਂ ਦੇ ਘਰਾਂ ਵਿਚ ਜਾ ਕੇ ਦੁੱਖ ਵੰਡਾਉਂਦੇ ਹਨ ਪਰ ਕੈਪਟਨ ਹਿਮਾਚਲ ਪ੍ਰਦੇਸ਼ ਦੀਆਂ ਹਸੀਨ ਵਾਦੀਆਂ 'ਚੋਂ ਬਾਹਰ ਨਹੀਂ ਆ ਰਿਹਾ।
ਇਸ ਮੌਕੇ ਜਗਦੀਪ ਸਿੰਘ ਨਕੱਈ, ਗੁਰਮੇਲ ਸਿੰਘ ਫਫੜੇ, ਪ੍ਰੇਮ ਕੁਮਾਰ ਅਰੋੜਾ, ਸੁਖਵਿੰਦਰ ਸਿੰਘ ਔਲਖ, ਡਾ. ਨਿਸ਼ਾਨ ਸਿੰਘ, ਹਰਬੰਤ ਸਿੰਘ ਦਾਤੇਵਾਸ, ਗੁਰਪ੍ਰੀਤ ਸਿੰਘ ਝੱਬਰ, ਦਰਸ਼ਨ ਸਿੰਘ ਮੰਡੇਰ, ਜਗਸੀਰ ਸਿੰਘ ਅੱਕਾਂਵਾਲੀ, ਅਮਰੀਕ ਸਿੰਘ ਭੋਲਾ, ਸਰਪੰਚ ਗੁਰਜਿੰਦਰ ਸਿੰਘ ਬੱਗਾ, ਹਰਭਜਨ ਸਿੰਘ ਖਿਆਲਾ, ਤਰਸੇਮ ਚੰਦ ਮਿੱਡਾ, ਆਤਮਜੀਤ ਕਾਲਾ, ਬਿੱਕਰ ਸਿੰਘ ਮਘਾਣੀਆ ਆਦਿ ਹਾਜ਼ਰ ਸਨ।
ਨਸ਼ੇ ਵਾਲੀਆਂ ਗੋਲੀਆਂ ਸਣੇ ਅਡ਼ਿੱਕੇ
NEXT STORY