ਜਲੰਧਰ (ਵੈੱਬ ਡੈਸਕ): ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। CM ਮਾਨ ਨੇ ਕਾਂਗਰਸ ਪਾਰਟੀ ਦੇ 2 ਮੌਜੂਦਾ ਕੌਂਸਲਰਾਂ ਤੇ ਇਕ ਸੀਨੀਅਰ ਲੀਡਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਾਂਗਰਸੀ ਕੌਂਸਲਰ ਤਰਸੇਮ ਲਖੋਤਰਾ ਤੇ ਅਨਮੋਲ ਗਰੋਵਰ ਅਤੇ ਸੀਨੀਅਰ ਕਾਂਗਰਸੀ ਆਗੂ ਕਮਲ ਲੋਚ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।
ਇਹ ਖ਼ਬਰ ਵੀ ਪੜ੍ਹੋ - ਆਖ਼ਿਰ ਕਿਉਂ ਅਕਾਲੀ ਉਮੀਦਵਾਰ ਨੇ ਇੱਕੋ ਦਿਨ 'ਚ ਬਦਲੀਆਂ 2 ਪਾਰਟੀਆਂ? ਕਿਵੇਂ ਹੋਈ ਘਰ ਵਾਪਸੀ
ਇਹ ਖ਼ਬਰ ਵੀ ਪੜ੍ਹੋ - ਇਸ ਦਿਨ ਜੇਲ੍ਹ 'ਚੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ! ਸਾਹਮਣੇ ਆਈ ਵੱਡੀ ਅਪਡੇਟ (ਵੀਡੀਓ)
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਪੰਜਾਬ ਹਿਤੈਸ਼ੀ ਸਾਰੇ ਲੋਕਾਂ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਭਾਜਪਾ ਅਤੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਾਲ ਨਕਾਰ ਦਿੱਤਾ ਹੈ ਤੇ ਉਨ੍ਹਾਂ ਦੇ ਆਗੂ ਲਗਾਤਾਰ ‘ਆਪ’ ਵਿਚ ਸ਼ਾਮਲ ਹੋ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕ ਹਜ਼ਾਰ ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ, CM ਮਾਨ ਦੀ ਪਤਨੀ ਨੇ ਆਖੀ ਵੱਡੀ ਗੱਲ
NEXT STORY