ਪਟਿਆਲਾ (ਬਲਜਿੰਦਰ) : ਸ਼ਹਿਰ ਦੇ ਊਧਮ ਸਿੰਘ ਨਗਰ ਵਿਖੇ ਬੁੱਧਵਾਰ ਨੂੰ ਹੋਏ ਦੋਹਰੇ ਕਤਲ ਦੇ ਮਾਮਲੇ ’ਚ ਪੁਲਸ ਨੂੰ 24 ਘੰਟੇ ਬੀਤ ਜਾਣ ਦੇ ਬਾਵਜੂਦ ਵੀ ਕੋਈ ਸੁਰਾਗ ਨਹੀਂ ਲੱਭਿਆ। ਦੂਜੇ ਪਾਸੇ ਪੁਲਸ ਅਧਿਕਾਰੀਆਂ ਦਾ ਦਾਅਵਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ। ਜਲਦ ਹੀ ਦੋਹਰੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਕੇ ਕਾਤਲ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟ ਦਿੱਤਾ ਜਾਵੇਗਾ। ਅੱਜ ਪੁਲਸ ਨੇ ਇਸ ਮਾਮਲੇ ’ਚ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਅਤੇ ਪਰਿਵਾਰ ਨੇ ਸ਼ਾਮ ਨੂੰ ਦੋਵੇਂ ਲਾਸ਼ਾਂ ਦਾ ਸਸਕਾਰ ਵੀ ਕਰ ਦਿੱਤਾ ਹੈ। ਥਾਣਾ ਤ੍ਰਿਪੜੀ ਦੀ ਪੁਲਸ ਨੇ ਇਸ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਹੈ।
ਦੱਸਣਯੋਗ ਹੈ ਕਿ ਬੁੱਧਵਾਰ ਬਾਅਦ ਦੁਪਹਿਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਨਗਰ ਵਿਖੇ ਘਰ ਦੇ ਅੰਦਰੋਂ ਮਾਂ-ਪੁੱਤਰ ਦੀਆਂ ਲਾਸ਼ਾਂ ਬਰਾਮਦ ਹੋਈਆਂ ਸਨ। ਘਰ ਦੇ ਅੰਦਰੋਂ ਕੁੰਡੀ ਲੱਗੀ ਹੋਈ ਸੀ। ਇਸ ਮਾਮਲੇ ’ਚ ਐੱਸ. ਪੀ. ਸਿਟੀ ਸਰਫਰਾਜ ਆਲਮ, ਡੀ. ਐੱਸ. ਪੀ. ਸਿਟੀ-2 ਜਸਵਿੰਦਰ ਸਿੰਘ ਟਿਵਾਣਾ, ਸੀ. ਆਈ. ਏ. ਇੰਚਾਰਜ ਇੰਸ. ਸ਼ਮਿੰਦਰ ਸਿੰਘ ਤੇ ਥਾਣਾ ਤ੍ਰਿਪੜੀ ਦੇ ਐੱਸ. ਐੱਚ. ਓ. ਇੰਸ. ਪ੍ਰਦੀਪ ਬਾਜਵਾ ਦੀ ਟੀਮ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ’ਤੇ ਲੱਗੀ ਹੋਈ ਹੈ।
‘ਹੈਲੋ, ਮੈਂ ਕੈਨੇਡਾ ਤੋਂ ਤੁਹਾਡਾ ਰਿਸ਼ਤੇਦਾਰ ਬੋਲ ਰਿਹਾ ਹਾਂ’, ਠੱਗੇ ਲੱਖਾਂ ਰੁਪਏ
NEXT STORY