ਨਵਾਂਸ਼ਹਿਰ (ਤ੍ਰਿਪਾਠੀ)— ਵਿਆਹੁਤਾ ਨੂੰ ਦਾਜ ਲਈ ਤੰਗ-ਪਰੇਸ਼ਾਨ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਪੁਲਸ ਨੇ ਇਕ ਪਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਗੁਣਾਚੌਰ ਦੀ ਵਾਸੀ ਆਰਾਧਨਾ ਪੁੱਤਰੀ ਓਮ ਪ੍ਰਕਾਸ਼ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਦੀ ਸਾਲ 2007 'ਚ ਮੌਤ ਹੋ ਗਈ ਸੀ ਅਤੇ ਸਾਲ 2013 'ਚ ਉਸ ਦਾ ਗੁਰਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਬੰਗਾ ਨਾਲ ਪ੍ਰੇਮ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ 2 ਸਾਲ ਤੱਕ ਸਭ ਠੀਕ ਰਿਹਾ। ਉਪਰੰਤ ਉਸ ਦੇ ਪਤੀ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਡਰਾ-ਧਮਕਾ ਕੇ ਉਸ ਕੋਲੋਂ ਤਲਾਕ ਦੇ ਕਾਗਜ਼ਾਂ 'ਤੇ ਵੀ ਦਸਤਖਤ ਕਰਵਾ ਲਏ।
ਉਸ ਨੇ ਦੱਸਿਆ ਕਿ ਸਹੁਰਾ ਘਰ ਤੋਂ ਕੱਢਣ ਤੋਂ ਬਾਅਦ ਉਹ ਆਪਣੇ ਪੇਕੇ ਪਰਿਵਾਰ ਵਿਖੇ ਆਪਣੇ ਭਰਾ ਕੋਲ ਰਹਿ ਰਹੀ ਹੈ। ਉਕਤ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਥਾਣਾ ਸਿਟੀ ਬੰਗਾ ਦੀ ਪੁਲਸ ਨੇ ਪਤੀ ਗੁਰਦੀਪ ਸਿੰਘ ਪੁੱਤਰ ਸਤਨਾਮ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲਾ ਮੰਡੀਆਂ 'ਚੋਂ ਝੋਨਾ ਚੋਰੀ ਕਰ ਕੇ ਵੇਚਣ ਦਾ, 3 ਵਿਅਕਤੀਆਂ ਖਿਲਾਫ ਕੇਸ ਦਰਜ
NEXT STORY