ਹੁਸ਼ਿਆਰਪੁਰ (ਜ.ਬ.)— ਥਾਣਾ ਮਾਡਲ ਟਾਊਨ ਦੀ ਪੁਲਸ ਨੇ ਇਕ ਵਿਆਹੁਤਾ ਦੀ ਸ਼ਿਕਾਇਤ 'ਤੇ ਦਾਜ ਲਈ ਤੰਗ-ਪਰੇਸ਼ਾਨ ਕੀਤੇ ਜਾਣ ਦੇ ਦੋਸ਼ 'ਚ ਉਸ ਦੇ ਪਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਮੁਹੱਲਾ ਰੂਪਨਗਰ ਦੀ ਵਾਸੀ ਰਮਨਦੀਪ ਕੌਰ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਵਿਆਹ ਰੂਪ ਨਗਰ ਦੇ ਵਾਸੀ ਅਮਰਜੀਤ ਸਿੰਘ ਵਰਦੀ ਉਰਫ ਵਿੱਕੀ ਨਾਲ ਹੋਇਆ ਸੀ। ਉਸ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਦੇ ਪਤੀ ਨੇ ਹੋਰ ਦਾਜ ਦੀ ਮੰਗ ਨੂੰ ਲੈ ਕੇ ਉਸ ਨੂੰ ਤੰਗ-ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ 18 ਨਵੰਬਰ ਨੂੰ ਉਸ ਦੇ ਪਤੀ ਨੇ ਨਸ਼ੇ ਦੀ ਹਾਲਤ 'ਚ ਘਰ ਆ ਕੇ ਉਸ ਨੂੰ ਕਾਫੀ ਤੰਗ-ਪਰੇਸ਼ਾਨ ਕੀਤਾ ਅਤੇ ਘਰੋਂ ਬਾਹਰ ਕੱਢ ਦਿੱਤਾ। ਪੁਲਸ ਨੇ ਦੋਸ਼ੀ ਪਤੀ ਖਿਲਾਫ ਧਾਰਾ 498, 406, 323 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਉਸਾਰੀ ਭਲਾਈ ਬੋਰਡ ਦੀਆਂ ਸਕੀਮਾਂ ਦਾ ਲਾਭ ਉਸਾਰੀ ਕਾਮਿਆਂ ਤੱਕ ਪੁੱਜਦਾ ਕੀਤਾ ਜਾਵੇ - ਕਿਰਤ ਕਮਿਸ਼ਨਰ
NEXT STORY