ਹਰਿਆਣਾ, (ਰਾਜਪੂਤ)- ਥਾਣਾ ਹਰਿਆਣਾ ਦੀ ਪੁਲਸ ਵੱਲੋਂ ਵਿਆਹੁਤਾ ਤੇ ਉਸ ਦੇ ਪਰਿਵਾਰ ਵੱਲੋਂ ਸਹੁਰਿਆਂ ਖਿਲਾਫ ਦਾਜ ਤਹਿਤ ਕਾਰ ਤੇ 5 ਲੱਖ ਰੁਪਏ ਦੀ ਮੰਗ ਕਰਨ 'ਤੇ ਮਾਮਲਾ ਦਰਜ ਕਰਵਾਉਣ ਦਾ ਸਮਾਚਾਰ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਰਮਨਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਵਾਸੀ ਪਿੰਡ ਫਾਂਬੜਾ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਕਿਹਾ ਕਿ 17 ਜਨਵਰੀ 2018 ਨੂੰ ਉਸ ਨੂੰ ਸਹੁਰੇ ਪਰਿਵਾਰ
ਵੱਲੋਂ ਦਾਜ ਦੀ ਮੰਗ ਕਾਰਨ ਪ੍ਰੇਸ਼ਾਨ
ਕੀਤਾ ਗਿਆ।
ਉਸ ਨੇ ਦੱਸਿਆ ਕਿ ਦੋਸ਼ੀ ਅੰਮ੍ਰਿਤਪਾਲ ਸਿੰਘ ਪੁੱਤਰ ਗੁਰਪਾਲ ਸਿੰਘ, ਗੁਰਪਾਲ ਸਿੰਘ ਪੁੱਤਰ ਜਗਦੇਵ ਸਿੰਘ, ਕੁਲਵਿੰਦਰ ਕੌਰ ਪਤਨੀ ਮਨਜਿੰਦਰ ਸਿੰਘ, ਮਨਦੀਪ ਕੌਰ ਪੁੱਤਰੀ ਮਨਜਿੰਦਰ ਸਿੰਘ, ਅਮਰਪਾਲ ਸਿੰਘ ਪੁੱਤਰ ਮਨਜਿੰਦਰ ਸਿੰਘ ਸਾਰੇ ਵਾਸੀ ਸ਼ਾਮਚੁਰਾਸੀ ਵੱਲੋਂ ਵਰੁਨਾ ਕਾਰ ਤੇ 5 ਲੱਖ ਰੁਪਏ ਦੀ ਮੰਗ ਨੂੰ ਲੈ ਕੇ ਕੁੱਟ-ਮਾਰ ਕਰਕੇ ਘਰੋਂ ਬਾਹਰ ਕੱਢ ਦਿੱਤਾ ਗਿਆ।
ਥਾਣਾ ਹਰਿਆਣਾ ਦੀ ਪੁਲਸ ਨੇ
ਉਕਤ ਦੋਸ਼ੀਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 323, 498ਏ, 406 ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਨੇ ਕੀਤੀ ਖੁਦਕੁਸ਼ੀ
NEXT STORY