ਨਵਾਂਸ਼ਹਿਰ (ਤ੍ਰਿਪਾਠੀ)— 'ਲਵ ਮੈਰਿਜ' ਕਰਨ ਵਾਲੀ ਵਿਆਹੁਤਾ ਨੂੰ ਦਾਜ ਲਈ ਤੰਗ ਪਰੇਸ਼ਾਨ ਅਤੇ ਕੁੱਟਮਾਰ ਕਰਨ ਦੇ ਦੋਸ਼ 'ਚ ਪੁਲਸ ਨੇ ਪਤੀ ਅਤੇ ਸੱਸ ਖ਼ਿਲਾਫ਼ ਦਾਜ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਵੈਸ਼ਾਲੀ ਸੋਨੀ ਨੇ ਦੱਸਿਆ ਕਿ ਉਸ ਦੇ ਪ੍ਰੇਮ ਸਬੰਧ ਰਾਕੇਸ਼ ਕੁਮਾਰ ਪੁੱਤਰ ਚਨਣ ਰਾਮ ਵਾਸੀ ਮੰਢਿਆਨੀ ਰੋਡ ਬਲਾਚੌਰ ਨਾਲ ਸਨ ਅਤੇ ਉਹ ਦੋਵੇ ਵਿਆਹ ਕਰਨਾ ਚਾਹੁੰਦੇ ਸਨ ਪਰ ਉਸ ਦੇ ਪਰਿਵਾਰ ਵਾਲੇ ਇਸ ਵਿਆਹ ਨਾਲ ਸਹਿਮਤ ਨਹੀਂ ਸਨ। ਇਸੇ ਕਰਕੇ ਉਨ੍ਹਾਂ ਨੇ ਅਪਣੀ ਮਰਜ਼ੀ ਨਾਲ 25 ਫਰਵਰੀ, 2020 ਨੂੰ ਨਵਾਂਸ਼ਹਿਰ ਦੇ ਇਕ ਧਾਰਮਿਕ ਸਥਾਨ 'ਤੇ ਵਿਆਹ ਕਰ ਲਿਆ ਸੀ।
ਇਹ ਵੀ ਪੜ੍ਹੋ: ਜਲੰਧਰ ਦੀ ਮਸ਼ਹੂਰ ਹੋਈ 'ਪਰੌਂਠਿਆਂ ਵਾਲੀ ਬੇਬੇ' ਲਈ ਸਰਕਾਰ ਨੇ ਦਿੱਤੀ ਵਿੱਤੀ ਮਦਦ
ਉਸ ਨੇ ਦੱਸਿਆ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਦੇ ਪਤੀ ਰਾਕੇਸ਼ ਅਤੇ ਸੱਸ ਰਾਮ ਪਿਆਰੀ ਨੇ ਦਾਜ ਦੀ ਮੰਗ ਨੂੰ ਲੈ ਕੇ ਉਸ ਨੂੰ ਪਰੇਸ਼ਾਨ ਕਰਨ ਦੇ ਨਾਲ-ਨਾਲ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਸੀ। ਉਸ ਨੇ ਦੱਸਿਆ ਕਿ ਉਸ ਦੀ ਸੱਸ ਅਤੇ ਪਤੀ ਵੱਲੋਂ ਤੰਗ ਪਰੇਸ਼ਾਨ ਕਰਨ ਕਰਕੇ ਉਸ ਦਾ ਜੀਵਨ ਨਰਕ ਬਣ ਗਿਆ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ ਨੌਜਵਾਨ ਨੇ ਜੋਅ ਬਾਈਡੇਨ ਨੂੰ ਵੱਖਰੇ ਹੀ ਅੰਦਾਜ਼ 'ਚ ਦਿੱਤੀ ਜਿੱਤ ਦੀ ਵਧਾਈ (ਤਸਵੀਰਾਂ)
ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਉਸ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਕਾਨੂੰਨ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਜਾਂਚ ਮੁੱਖ ਅਫ਼ਸਰ ਥਾਣਾ ਸਿਟੀ ਬਲਾਚੌਰ ਵੱਲੋਂ ਕਰਨ ਅਤੇ ਇਸ ਸਬੰਧੀ ਡੀ. ਏ. ਲੀਗਲ ਦੀ ਰਾਏ ਲੈਣ ਤੋਂ ਉਪਰੰਤ ਪੁਲਸ ਨੇ ਪਤੀ ਰਾਕੇਸ਼ ਕੁਮਾਰ ਪੁੱਤਰ ਚਨਣ ਰਾਮ ਅਤੇ ਸੱਸ ਰਾਮ ਪਿਆਰੀ ਖ਼ਿਲਾਫ਼ ਧਾਰਾ 498-ਏ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਕੇਂਦਰ ਦੀ ਭਾਜਪਾ ਸਰਕਾਰ 'ਤੇ ਸੁਖਬੀਰ ਦਾ ਵੱਡਾ ਹਮਲਾ, ਕਿਹਾ-ਪੰਜਾਬ ਨਾਲ ਕਰ ਰਹੀ ਦੁਸ਼ਮਣਾਂ ਵਾਲਾ ਸਲੂਕ
1 ਸਾਲ ਬਾਅਦ : ਕਰਤਾਰਪੁਰ ਸਾਹਿਬ ਲਾਂਘਾ ਅਤੇ ਸਿਆਸੀ ਘੁੰਮਣਘੇਰੀਆਂ ਦੇ ਬਾਵਜੂਦ 'ਸਾਂਝ ਦੀ ਉਮੀਦ'
NEXT STORY