ਮੋਗਾ (ਕਸ਼ਿਸ਼ ਸਿੰਗਲਾ) : ਪੰਜਾਬ ਵਿਚ ਲਗਾਤਾਰ ਵਾਪਰ ਰਹੀਆਂ ਅਮਨ-ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਘਟਨਾਵਾਂ ਦਰਮਿਆਨ ਬੀਤੇ ਦਿਨੀਂ ਹੁਸ਼ਿਆਰਪੁਰ ਦੇ ਨੂਰਪੁਰ ਜੱਟਾਂ ਵਿਚ ਇਕ ਮੰਦਭਾਗੀ ਘਟਨਾ ਸਾਹਮਣੇ ਆਈ। ਇੱਥੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਤੋੜਫੋੜ ਕੀਤੀ ਗਈ। ਇਸ ਨਾਲ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਲੈ ਕੇ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ। ਪ੍ਰੈਸ ਕਾਨਫਰੰਸ ਕਰਦਿਆਂ ਪੰਜਾਬ ਭਾਜਪਾ ਦੇ ਜਰਨਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਨੂਰਪੁਰ ਜੱਟਾਂ ਵਿੱਚ ਪਿਛਲੇ ਇਕ ਸਾਲ ਦੌਰਾਨ ਇਸ ਤਰ੍ਹਾਂ ਦੀਆਂ ਘਟਨਾਵਾਂ ਕਈ ਵਾਰ ਵਾਪਰ ਚੁੱਕੀਆਂ ਹਨ, ਜੋ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਕਰਦੀਆਂ ਹਨ। ਇਸਦੇ ਨਾਲ ਹੀ ਅੰਮ੍ਰਿਤਸਰ ਅਤੇ ਫਿਲੌਰ ਵਰਗੇ ਇਲਾਕਿਆਂ ਵਿਚ ਵੀ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਏ ਹਨ। ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਕਮਜ਼ੋਰ ਹੋ ਰਹੀ ਹੈ ਅਤੇ ਅਪਰਾਧਿਕ ਤੱਤਾਂ ਦਾ ਹੌਸਲਾ ਵੱਧ ਰਿਹਾ ਹੈ। ਰੋਜ਼ਾਨਾ ਲੁੱਟ-ਖੋਹ ਅਤੇ ਹਿੰਸਕ ਘਟਨਾਵਾਂ ਨੇ ਆਮ ਲੋਕਾਂ ਵਿਚ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਭਾਜਪਾ ਨੇ ਦੋਸ਼ ਲਗਾਇਆ ਕਿ ਦਲਿਤ ਭਾਈਚਾਰੇ ਨਾਲ ਜੁੜੇ ਮਾਮਲਿਆਂ ਨੂੰ ਢੰਗ ਨਾਲ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਸਕਾਲਰਸ਼ਿਪ ਵਰਗੀਆਂ ਯੋਜਨਾਵਾਂ ਵਿਚ ਵੀ ਦੇਰੀ ਹੋ ਰਹੀ ਹੈ। ਇਸਦੇ ਨਾਲ ਹੀ ਵਿਦੇਸ਼ਾਂ ਵਿਚ ਬੈਠੇ ਅੱਤਵਾਦੀ ਵੀ ਪੰਜਾਬ ਨੂੰ ਨਿਸ਼ਾਨਾਂ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ, ਸਾਰਿਆਂ ਨੇ ਇਹ ਗੱਲ ਸਪੱਸ਼ਟ ਕੀਤੀ ਕਿ ਪੰਜਾਬ ਦੇ ਲੋਕ ਇਕਜੁੱਟ ਹਨ ਅਤੇ ਕਿਸੇ ਵੀ ਹਾਲਤ ਵਿਚ ਭਾਈਚਾਰਕ ਸਾਂਝ ਨੂੰ ਟੁੱਟਣ ਨਹੀਂ ਦੇਣਗੇ।
ਵੱਡੀ ਖ਼ਬਰ: DM ਰੰਧਾਵਾ ਦੇ ਘਰ ਦੀ ਬਿਜਲੀ ਕੱਟਣ ਵਾਲੇ ਨੌਜਵਾਨ ਦੀ ਪੁਲਸ ਹਿਰਾਸਤ 'ਚ ਮੌਤ
NEXT STORY