ਚੰਡੀਗੜ੍ਹ/ਮੋਹਾਲੀ (ਸ਼ਰਮਾ, ਪਰਦੀਪ) : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਣ ਕੰਪਲੈਕਸ ਮੋਹਾਲੀ ਵਿਖੇ ਆਯੋਜਿਤ ਇਕ ਸਮਾਰੋਹ ’ਚ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਜਾਰੀ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਬਾਲ ਅਧਿਕਾਰ ਕਮਿਸ਼ਨ ਪੰਜਾਬ ਵਿਚ ਬਾਲ ਅਧਿਕਾਰਾਂ ਦੀ ਸੁਰੱਖਿਆ ਐਕਟ, 2005 ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਇਕ ਸਹਾਇਤਾ ਪ੍ਰਣਾਲੀ ਵਜੋਂ ਕੰਮ ਕਰਦਾ ਹੈ। ਇਸ ਲੋਗੋ ’ਚ ਪੰਜਾਬ ਦਾ ਭੌਤਿਕ ਨਕਸ਼ਾ, ਚਾਰ ਬੱਚਿਆਂ ਦੇ ਚਿੱਤਰਾਂ ਦੇ ਨਾਲ ਇਕ ਘੁਮਾਵਦਾਰ ਗੋਲਾ (ਚਾਪ) ਹੈ, ਜਿਸ ਨੂੰ ਹੇਠਾਂ ਇਕ ਹੱਥ ਨਾਲ ਸਹਾਰਾ ਦਿੱਤਾ ਹੋਇਆ ਹੈ, ਜੋ ਬੱਚਿਆਂ ਲਈ ਅਧਿਕਾਰ, ਉਮੀਦ, ਭਰੋਸਾ ਅਤੇ ਸਹਾਇਤਾ ਦਾ ਪ੍ਰਤੀਕ ਹੈ। ਇਹ ਲੋਗੋ ਬੱਚਿਆਂ ਦੀ ਭਲਾਈ ਅਤੇ ਬਾਲ ਅਧਿਕਾਰਾਂ ਪ੍ਰਤੀ ਕਮਿਸ਼ਨ ਦੇ ਭਰੋਸੇਮੰਦ ਅਤੇ ਕੁਸ਼ਲ ਕੰਮਕਾਜ ’ਤੇ ਰੌਸ਼ਨੀ ਪਾਉਂਦਾ ਹੈ। ਮੰਤਰੀ ਵਲੋਂ ਲੋਗੋਂ ਤਿਆਰ ਕਰਨ ਵਾਲੀ ਪ੍ਰੋ. ਅੰਜਲੀ ਅਗਰਵਾਲ ਦੀ ਸ਼ਲਾਘਾ ਕੀਤੀ, ਜਿਸ ਵਲੋਂ ਬਹੁਤ ਮਿਹਨਤ ਅਤੇ ਲਗਨ ਨਾਲ ਲੋਗੋਂ ਤਿਆਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੈਦਾਵਾਰ ਦੇ ਨਜ਼ਰੀਏ ਨਾਲ ਮਿੱਟੀ ਹੋਈ ਖ਼ਰਾਬ, ਪਾਣੀ ਹੋਇਆ ਖਾਰਾ ਤਾਂ ਮੱਛੀ ਪਾਲਣ ਸਹਾਰਾ
ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਇਹ ਲੋਗੋ ਬੱਚਿਆਂ ਦੇ ਜੀਵਨ ਵਿਕਾਸ ਦੇ ਚਾਰ ਪੜਾਵਾਂ ਨੁੰ ਰੂਪਮਾਨ ਕਰਦਾ ਹੈ। ਡਾ. ਬਲਜੀਤ ਕੌਰ ਨੇ ਭਰੋਸਾ ਪ੍ਰਗਟਾਇਆ ਕਿ ਲੋਗੋ ਕਮਿਸ਼ਨ ਦੇ ਮਿਸ਼ਨ ਦੇ ਇਕ ਸ਼ਕਤੀਸ਼ਾਲੀ ਪ੍ਰਤੀਕ ਵਜੋਂ ਕੰਮ ਕਰੇਗਾ ਅਤੇ ਸਾਡੇ ਸਮਾਜ ’ਚ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ’ਚ ਮਦਦ ਕਰੇਗਾ।
ਇਹ ਵੀ ਪੜ੍ਹੋ : ਜਲੰਧਰ ਲੋਕ ਸਭਾ ਉੱਪ ਚੋਣ ਭਾਜਪਾ ਰਿਕਾਰਡ ਵੋਟਾਂ ਨਾਲ ਜਿੱਤੇਗੀ : ਤਰੁਣ ਚੁੱਘ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਗੁਰਦਾਸਪੁਰ ਦੀ ਮਨਮੀਤ ਭਗਤਾਣਾ ਨੇ ਅਮਰੀਕਾ 'ਚ ਕਰਵਾਈ ਬੱਲੇ-ਬੱਲੇ, ਹਾਸਲ ਕੀਤਾ ਵੱਡਾ ਮੁਕਾਮ
NEXT STORY