ਪਾਤੜਾਂ (ਸੁਖਦੀਪ ਸਿੰਘ ਮਾਨ) : ਲੋਕ ਸਭਾ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾ.ਧਰਮਵੀਰ ਗਾਂਧੀ ਵੱਲੋਂ ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲਾ ਪ੍ਰਧਾਨ ਹਰਵਿੰਦਰ ਸਿੰਘ ਖਨੌੜਾ ਅਤੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਨਵਾਲਾ ਵੀ ਮੌਜੂਦ ਸਨ| ਉਨ੍ਹਾਂ ਕਿਹਾ ਹੈ ਕਿ ਪਹਾੜੀ ਖੇਤਰਾਂ ਵਿਚ ਪਈ ਬਰਸਾਤ ਅਤੇ ਡੈਮਾਂ ਵਿਚੋਂ ਛੱਡੇ ਪਾਣੀ ਕਾਰਨ ਪੰਜਾਬ ਦੇ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ, ਇਸ ਨੁਕਸਾਨ ਦੀ ਵੱਡੀ ਜ਼ਿੰਮੇਵਾਰ ਸੂਬਾ ਸਰਕਾਰ ਹੈ, ਜਿਸ ਨੇ ਸਮੇਂ ਤੋਂ ਪਹਿਲਾਂ ਲੋੜੀਦਾ ਕੰਮ ਨਹੀਂ ਕੀਤਾ।
ਡਾ.ਗਾਂਧੀ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਅੱਥਰੂ ਵਹਾਉਣ ਦੀ ਬਜਾਏ ਕਿਸਾਨਾਂ ਸਮੇਤ ਹੜ ਪੀੜਤ ਲੋਕਾਂ ਦੀ ਆਰਥਿਕ ਮੱਦਦ ਕਰਕੇ ਬਾਂਹ ਫੜਦੇ ਹੋਏ ਅੱਥਰੂ ਪੁੱਜਣ ਦਾ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਕੇਂਦਰ ਸਰਕਾਰ ਤੋਂ ਹੜ੍ਹਾਂ ਦੇ ਸਥਾਈ ਹੱਲ ਅਤੇ ਵੱਡੇ ਰਾਹਤ ਪੈਕੇਜ ਦੀ ਮੰਗ ਕੀਤੀ ਗਈ ਹੈ। ਡਾ.ਗਾਂਧੀ ਨੇ ਕਿਹਾ ਕਿ ਇਸ ਔਖੀ ਘੜੀ ਵਿਚ ਲੋਕਾਂ ਦੀ ਸਹਾਇਤਾ ਕਰਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਵੱਲੋਂ ਲੋਕਾਂ ਨੂੰ ਸਥਾਨਕ ਅਧਿਕਾਰੀਆਂ ਅਤੇ ਰਾਹਤ ਟੀਮਾਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਔਖੀ ਘੜੀ ਦਾ ਡੱਟ ਕੇ ਸਾਮਣਾ ਕੀਤਾ ਜਾ ਸਕੇ।
ਮੈਂਬਰ ਪਾਰਲੀਮੈਂਟ ਨੇ ਸਮਾਜ ਸੇਵੀ ਸੰਸਥਾਵਾਂ, ਗੈਰ-ਸਰਕਾਰੀ ਸੰਗਠਨਾਂ ਅਤੇ ਜਨਤਾ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਪਵਨ ਕੁਮਾਰ ਪਟਵਾਰੀ,ਮੋਹਰ ਸਿੰਘ ਜਿਉਣਪੁਰਾ,ਰਣਜੀਤ ਸਿੰਘ ਬਲਾਕ ਪ੍ਰਧਾਨ,ਦਲੇਰ ਸਿੰਘ ਹਰਿਆਉ ਸਮੇਤ ਹੋਰ ਆਗੂ ਹਾਜ਼ਰ ਸਨ।
ਪੰਜਾਬ ਦੇ ਮੌਮਮ ਨੂੰ ਲੈ ਕੇ ਵੱਡੀ ਖ਼ਬਰ, ਵਿਭਾਗ ਨੇ ਜਾਰੀ ਕੀਤੀ Latest Update
NEXT STORY