ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡਾ. ਸਾਹਨੀ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਦੇ ਮਹੱਤਵਪੂਰਨ ਰਾਜ ਮਾਰਗਾਂ ਅਤੇ ਆਵਾਜਾਈ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਕਿਹਾ। ਡਾ. ਸਾਹਨੀ ਨੇ ਜੀ. ਟੀ. ਰੋਡ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਨਾਲ ਜੋੜਨ ਲਈ ਮਾਸ ਰੈਪਿਡ ਟਰਾਂਜ਼ਿਟ ਸਿਸਟਮ (ਐੱਮ. ਆਰ. ਟੀ. ਐੱਸ.) ਦੀ ਫੌਰੀ ਲੋੜ ਬਾਰੇ ਗੱਲ ਕੀਤੀ। ਹਰ ਰੋਜ਼ ਡੇਢ ਲੱਖ ਤੋਂ ਵੱਧ ਸ਼ਰਧਾਲੂ ਦਰਬਾਰ ਸਾਹਿਬ ਆਉਂਦੇ ਹਨ ਅਤੇ ਇੱਥੇ ਟ੍ਰੈਫਿਕ ਦੀ ਕਾਫੀ ਸਮੱਸਿਆ ਰਹਿੰਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਬੈਂਕ ਰਹਿਣਗੇ ਬੰਦ, ਛੇਤੀ-ਛੇਤੀ ਨਬੇੜ ਲਓ ਜ਼ਰੂਰੀ ਕੰਮ
ਉਨ੍ਹਾਂ ਅੰਮ੍ਰਿਤਸਰ ਦੇ ਹੀਥਰੋ ਹਵਾਈ ਅੱਡੇ ਅਤੇ ਹੋਰ ਥਾਵਾਂ ’ਤੇ ਚੱਲ ਰਹੀ ਪੌਡ ਸਰਵਿਸ ਵਰਗੀ ਸੇਵਾ ਦੀ ਮੰਗ ਕੀਤੀ। ਡਾ. ਸਾਹਨੀ ਨੇ ਪੰਜਾਬ ਦੇ ਤਿੰਨ ਮਹੱਤਵਪੂਰਨ ਬਾਈਪਾਸ ਪ੍ਰਾਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਦੀ ਵੀ ਵਕਾਲਤ ਕੀਤੀ। ਸਰਹਿੰਦ ਸਹਿਣਾ ਬਾਈਪਾਸ (ਮੋਹਾਲੀ-ਬਰਨਾਲਾ), ਜ਼ੀਰਕਪੁਰ ਬਾਈਪਾਸ (NH7-NH5) ਅਤੇ ਫਰੀਦਕੋਟ ਲਈ ਗਰੀਨ ਫੀਲਡ ਬਾਈਪਾਸ, ਇਹ ਪ੍ਰਾਜੈਕਟ ਮੁੱਖ ਮਾਰਗਾਂ 'ਤੇ ਭੀੜ-ਭੜੱਕੇ ਨੂੰ ਘੱਟ ਕਰਨ ਅਤੇ ਪੰਜਾਬ ਆਉਣ ਵਾਲੇ ਸੈਲਾਨੀਆਂ ਲਈ ਯਾਤਰਾ ਦੀ ਸਹੂਲਤ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਇਹ ਵੀ ਪੜ੍ਹੋ : ਵਿਆਹ ਦੇ ਚੌਥੇ ਦਿਨ ਸੱਜਰੀ ਵਿਆਹੀ ਲਾੜੀ ਨਾਲ ਕਰ 'ਤਾ ਕਾਰਾ, ਦੇਖਣ ਵਾਲਿਆਂ ਦੀ ਕੰਬ ਗਈ ਰੂਹ
ਡਾ. ਸਾਹਨੀ ਨੇ ਇਹ ਵੀ ਮੰਗ ਕੀਤੀ ਕਿ ਪਰਾਲੀ ਸਾੜਨ ਦੀ ਸਮੱਸਿਆ ਨੂੰ ਘਟਾਉਣ ਲਈ ਜੈਵਿਕ ਰਹਿੰਦ-ਖੂੰਹਦ ਦੀ ਵਰਤੋਂ ਕਰਦੇ ਹੋਏ ਬਾਇਓ-ਗੈਸ ਅਤੇ ਵਿਕਲਪਕ ਈਂਧਨ ਪਹਿਲ ਕਦਮੀਆਂ ਲਈ ਢੁੱਕਵਾਂ ਬਜਟ ਅਲਾਟ ਕੀਤਾ ਜਾਣਾ ਚਾਹੀਦਾ ਹੈ। ਇਹ ਕਦਮ ਨਾ ਸਿਰਫ ਵਾਤਾਵਰਣ ਸਬੰਧੀ ਚਿੰਤਾਵਾਂ ਨੂੰ ਦੂਰ ਕਰੇਗਾ, ਸਗੋਂ ਟਿਕਾਊ ਊਰਜਾ ਹੱਲਾਂ ਨੂੰ ਵੀ ਉਤਸ਼ਾਹਿਤ ਕਰੇਗਾ। ਡਾ. ਸਾਹਨੀ ਨੇ ਇਨ੍ਹਾਂ ਸਾਰੇ ਪ੍ਰਾਜੈਕਟਾਂ ਨੂੰ ਤੇਜ਼ ਕਰਨ ਲਈ ਢੁੱਕਵੇਂ ਬਜਟ ਦੀ ਵੰਡ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਲਾਭ ਮਿਲ ਸਕੇ। ਇਸ ਲਈ ਨਿਤਿਨ ਗਡਕਰੀ ਨੇ ਇਨ੍ਹਾਂ ਮਹੱਤਵਪੂਰਨ ਸੜਕੀ ਪ੍ਰਾਜੈਕਟਾਂ ਅਤੇ ਵਾਤਾਵਰਣ ਪਹਿਲ ਕਦਮੀਆਂ ਲਈ ਆਪਣੇ ਸਮਰਥਨ ਅਤੇ ਵਚਨਬੱਧਤਾ ਦਾ ਭਰੋਸਾ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਮਜ਼ਦਗੀ ਫਾਰਮ ਭਰਨ ਮੌਕੇ ਕਾਂਗਰਸੀਆਂ ਦੀ ਪੁਲਸ ਨਾਲ ਗਰਮਾ-ਗਰਮੀ
NEXT STORY