ਖੰਨਾ (ਸੁਰੇਸ਼, ਭੱਲਾ) : ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਲੋਕ ਸਭਾ ’ਚ ਕੇਂਦਰੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜਟ ਬਾਰੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਇਸ ਬਜਟ ’ਚ ਮਹਿੰਗਾਈ, ਬੇਰੁਜ਼ਗਾਰੀ ਨੂੰ ਘੱਟ ਕਰਨ ਲਈ ਕੋਈ ਕਦਮ ਨਹੀਂ ਸੁਝਾਇਆ ਗਿਆ ਤੇ ਇਸੇ ਤਰ੍ਹਾਂ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੇ ਮੁੱਦਿਆਂ ਨੂੰ ਵੀ ਨਹੀਂ ਛੂਹਿਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਉੱਤੇ ਸੈੱਸ ਅਤੇ ਸਰਚਾਰਜ ਘਟਾਉਣ ਦਾ ਕੋਈ ਪ੍ਰਸਤਾਵ ਨਹੀਂ ਹੈ। ਇਸ ਦੇ ਨਾਲ ਹੀ ਮਨਰੇਗਾ, ਖੁਰਾਕ ਸੁਰੱਖਿਆ, ਕਿਰਤ ਅਤੇ ਹੁਨਰ ਵਿਕਾਸ ਲਈ ਅਲਾਟਮੈਂਟ ਪਿਛਲੇ ਸਾਲ ਨਾਲੋਂ ਘਟਾ ਦਿੱਤੀ ਗਈ ਹੈ। ਇਹ ਬਜਟ ਕਿਸੇ ਵੀ ਤਰ੍ਹਾਂ ਦੇਸ਼ ਦੇ ਲੋਕਾਂ ਦੀ ਸਾਂਝੀ ਸਮੱਸਿਆ ਦਾ ਹੱਲ ਨਹੀਂ ਹੈ।
ਇਹ ਵੀ ਪੜ੍ਹੋ : ਦਾਦੀ ਦੀ ਚਹੇਤੀ ਨੇ ਹੀ ਕਢਵਾ ਲਏ ਖਾਤੇ ’ਚੋਂ 2.40 ਲੱਖ ਰੁਪਏ, ਪੋਤੀ ਦੀ ਚਲਾਕੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ
ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਦੇਸ਼ ਦੇ ਆਮ ਬਜਟ ’ਤੇ ਆਪਣੀ ਟਿੱਪਣੀ ਕਰਦਿਆਂ ਡਾ. ਅਮਰ ਸਿੰਘ ਨੇ ਖਜ਼ਾਨਾ ਇਸ ਬਜਟ ਨੂੰ ਕਿਸਾਨ ਅਤੇ ਮਜ਼ਦੂਰ ਵਿਰੋਧੀ ਗਰਦਾਨਦਿਆਂ ਇਸ ਨੂੰ ਅਮੀਰ ਕਾਰਪੋਰੇਟ ਘਰਾਣਿਆਂ ਦਾ ਬਜਟ ਦੱਸਿਆ। ਡਾ. ਅਮਰ ਸਿੰਘ ਨੇ ਕਿਹਾ ਕਿ ਇਸ ਬਜਟ ਵਿੱਚ ਵਿੱਤ ਮੰਤਰੀ ਨੇ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰਦਿਆਂ ਇਸ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਸਹੂਲਤਾਂ ਦੇਣ ਵਾਲਾ ਬਜਟ ਦੱਸਿਆ।
ਇਹ ਵੀ ਪੜ੍ਹੋ : ਅਜਬ-ਗਜ਼ਬ: ਸੁਜਾਨਪੁਰ ਕਿਲੇ 'ਚ ਲੁਕਿਆ ਅਰਬਾਂ ਦਾ ਖਜ਼ਾਨਾ, ਰਾਤ ਨੂੰ ਆਉਂਦੀਆਂ ਹਨ ਡਰਾਉਣੀਆਂ ਆਵਾਜ਼ਾਂ
ਉਨ੍ਹਾਂ ਕਿਹਾ ਕਿ ਸਰਕਾਰ ਨੇ ਮਨਰੇਗਾ ਦਾ ਬਜਟ 89 ਹਜ਼ਾਰ ਕਰੋੜ ਤੋਂ ਘਟਾ ਕੇ 60 ਹਜ਼ਾਰ ਕਰੋੜ ਕਰ ਦਿੱਤਾ। ਗਰੀਬਾਂ ਲਈ ਪਿਛਲੇ ਸਾਲ ਦੇ ਬਜਟ ਵਿੱਚ ਰੱਖੀ ਗਈ 2.89 ਲੱਖ ਕਰੋੜ ਦੀ ਰਕਮ ਘਟਾ ਕੇ 2 ਲੱਖ ਕਰੋੜ ਕਰ ਦਿੱਤੀ ਗਈ ਹੈ, ਰੁਜ਼ਗਾਰ ਲਈ ਬਜਟ ਵਿੱਚ ਰਕਮ 15.5 ਹਜ਼ਾਰ ਕਰੋੜ ਤੋਂ ਘਟਾ ਕੇ 13 ਹਜ਼ਾਰ ਕਰੋੜ ਕਰ ਦਿੱਤੀ ਗਈ ਹੈ, ਜਿਸ ਦਾ ਸਿੱਧਾ ਅਸਰ ਦੇਸ਼ ਦੇ ਕਰੋੜਾਂ ਕਿਸਾਨਾਂ ਅਤੇ ਗਰੀਬ ਵਰਗ ਦੇ ਲੋਕਾਂ ’ਤੇ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਮਿੱਤਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਪੈਟਰੋਲ ਅਤੇ ਗੈਸ ’ਤੇ ਸੈੱਸ ਲਗਾ ਕੇ ਆਮ ਜਨਤਾ ’ਤੇ ਬੋਝ ਪਾ ਰਹੀ ਹੈ, ਜਦਕਿ ਕਾਰਪੋਰੇਟ ਟੈਕਸ ਘਟਾ ਕੇ 15 ਤੋਂ 18 ਫ਼ੀਸਦੀ ਤੱਕ ਕਰ ਦਿੱਤਾ ਗਿਆ ਹੈ। ਆਮਦਨ ਕਰ ਦੀ ਹੱਦ ਵਧਾ ਕੇ 7 ਲੱਖ ਤੱਕ ਕੀਤੇ ਜਾਣ ਨੂੰ ਉਨ੍ਹਾਂ ਦੇਸ਼ ਦੇ ਮੱਧ ਵਰਗ ਲਈ ਕੁਝ ਰਾਹਤ ਦੀ ਕਿਰਨ ਦੱਸਿਆ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਪਟਿਆਲਾ ਵਿਚ ਪੁਲਸ ਅਤੇ ਗੈਂਗਸਟਰ ਵਿਚਾਲੇ ਹੋਇਆ ਐਨਕਾਊਂਟਰ, ਮੱਧ ਪ੍ਰਦੇਸ਼ ਤੋਂ ਲਿਆਇਆ ਸੀ ਅਸਲਾ
NEXT STORY