ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸਤ ਭੱਖੀ ਹੋਈ ਹੈ। ਇਸ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਵੱਲੋਂ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਹੈ। ਇਸੇ ਤਹਿਤ ਦਿੱਲੀ ਵਿਚ ਭਾਜਪਾ ਹੈੱਡਕੁਆਰਟਰ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਪ੍ਰਦਰਸ਼ਨ ਵਿਚ ਦਿੱਲੀ ਦੇ ਨਾਲ-ਨਾਲ ਪੰਜਾਬ ਦੇ ਮੰਤਰੀ ਤੇ ਹੋਰ ਆਗੂ ਵੀ ਹਿੱਸਾ ਲੈਣ ਲਈ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਦਿੱਲੀ ਪੁਲਸ ਵੱਲੋਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਨੂੰ ਲੱਗਣਗੇ ਹੋਰ ਝਟਕੇ! 2 MP ਭਾਜਪਾ ਦੇ ਸੰਪਰਕ 'ਚ, ਇਕ ਹੋਰ ਵਿਧਾਇਕ AAP ਵੱਲੋਂ ਲੜ ਸਕਦੈ ਚੋਣ
ਪੰਜਾਬ ਦੇ ਸਿਹਤ ਮੰਤਰੀ ਅਤੇ ਲੋਕ ਸਭਾ ਹਲਕਾ ਪਟਿਆਲਾ ਤੋਂ 'ਆਪ' ਦੇ ਉਮੀਦਵਾਰ ਡਾ. ਬਲਬੀਰ ਸਿੰਘ ਦੀ ਟੀਮ ਵੱਲੋਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਟਵੀਟ ਵਿਚ ਲਿਖਿਆ ਹੈ, "ਪੰਜਾਬ ਦੇ ਸਿਹਤ ਮੰਤਰੀ ਅਤੇ ਲੋਕ ਸਭਾ ਪਟਿਆਲਾ ਤੋਂ ਉਮੀਦਵਾਰ ਡਾ: ਬਲਬੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਕਿਸੇ ਅਣਦੱਸੀ ਥਾਂ 'ਤੇ ਲਿਜਾਇਆ ਗਿਆ ਹੈ। ਭਾਰਤ ਦੀ ਰਾਜਧਾਨੀ ਵਿਚ ਵਿਰੋਧੀ ਆਵਾਜ਼ਾਂ ਅਤੇ ਲੋਕਤੰਤਰ ਦਾ ਬੇਰਹਿਮੀ ਨਾਲ ਕਤਲ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਪੁਲਸ ਨੇ ਮੰਤਰੀ ਹਰਜੋਤ ਬੈਂਸ ਨੂੰ ਹਿਰਾਸਤ ਵਿਚ ਲਿਆ
NEXT STORY