ਜਲੰਧਰ/ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)- ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਮੁੱਦੇ ਨੂੰ ਲੈ ਕੇ ਸਿਆਸਤ ਇਕ ਵਾਰ ਫਿਰ ਭਖ ਗਈ ਹੈ। ਵਿਰੋਧੀ ਧਿਰ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਾਈਨਿੰਗ ਵਿਰੁੱਧ 'ਡਰਾਮੇ' ਕਰਨ ਵਾਲੀ ਇਹ ਟੀਮ ਅੱਜ ਖ਼ੁਦ ਇਸ 'ਤੇ ਚੁੱਪ ਧਾਰੀ ਬੈਠੀ ਹੈ।
ਵਾਤਾਵਰਣ ਦਾ ਹੋ ਰਿਹਾ ਵੱਡਾ ਨੁਕਸਾਨ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰੋਪੜ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਮਾਈਨਿੰਗ ਨੇ ਭਿਆਨਕ ਰੂਪ ਧਾਰ ਲਿਆ ਹੈ। ਇਸ ਦਾ ਸਭ ਤੋਂ ਮਾੜਾ ਅਸਰ ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਗੜ੍ਹਸ਼ੰਕਰ ਦੇ ਇਲਾਕਿਆਂ 'ਚ ਵੇਖਣ ਨੂੰ ਮਿਲ ਰਿਹਾ ਹੈ। ਮਾਈਨਿੰਗ ਕਾਰਨ ਪਾਣੀ ਦਾ ਪੱਧਰ ਕਾਫ਼ੀ ਨੀਵਾਂ ਚਲਾ ਗਿਆ ਹੈ, ਟਿਊਬਵੈੱਲਾਂ ਨੇ ਜਵਾਬ ਦੇਣਾ ਸ਼ੁਰੂ ਕਰ ਦਿੱਤਾ ਹੈ ਅਤੇ ਦਰਿਆਵਾਂ ਦੇ ਕੰਢੇ ਲੱਗੇ ਦਰੱਖ਼ਤ ਸੁੱਕ ਰਹੇ ਹਨ। ਗੁਰੂਆਂ ਦੀ ਇਸ ਪਵਿੱਤਰ ਧਰਤੀ ਦੀ ਕੁਦਰਤੀ ਸੁੰਦਰਤਾ ਨੂੰ ਤਹਿਸ-ਨਹਿਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਵੱਲੋਂ ਕੀਤੀ ਗਈ ਕਾਰਵਾਈ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ।
ਐੱਨ. ਜੀ. ਟੀ. ਵੱਲੋਂ ਮਾਈਨਿੰਗ ਕਰਨ ਵਾਲੇ 13 ਸਟੋਨ ਕਰਸ਼ਰਾਂ ‘ਤੇ 185 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਜਾਣਾ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਇਹ ਜੁਰਮਾਨਾ ਇਸ ਗੱਲ ਦਾ ਸਬੂਤ ਹੈ ਕਿ ਇਲਾਕੇ 'ਚ ਕਿਸ ਪੱਧਰ 'ਤੇ ਵਾਤਾਵਰਣ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪ੍ਰਤਾਪ ਬਾਜਵਾ ਦੀ CEC ਨੂੰ ਚਿੱਠੀ, 'ਆਪ' ਸਰਕਾਰ 'ਕਾਪੀਰਾਈਟ ਨੀਤੀ' ਰਾਹੀਂ ਵਿਰੋਧੀਆਂ ਦੀ ਆਵਾਜ਼ ਦਬਾ ਰਹੀ
ਇਸ ਫ਼ੈਸਲੇ ਨੇ ਸਾਰੇ ਸੂਬੇ ਦੇ ਸਾਹਮਣੇ ਨਾਜਾਇਜ਼ ਮਾਈਨਿੰਗ ਦਾ ਪਰਦਾਫ਼ਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਜੇਕਰ NGT ਨੂੰ ਰੋਪੜ ਜ਼ਿਲ੍ਹੇ ਅਤੇ ਕੰਢੀ ਇਲਾਕੇ ਵਿੱਚ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਮਾਈਨਿੰਗ ਵਿਖਾਈ ਦੇ ਰਹੀ ਹੈ ਤਾਂ ਫਿਰ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਅੱਖਾਂ ਕਿਉਂ ਬੰਦ ਹਨ? ਉਨ੍ਹਾਂ ਕਿਹਾ ਕਿ ਸਰਕਾਰ ਸਪੱਸ਼ਟ ਕਰੇ ਕਿ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ? ਗੈਰ-ਕਾਨੂੰਨੀ ਤਰੀਕੇ ਨਾਲ ਕੱਢੀ ਗਈ ਰੇਤ-ਬਜਰੀ ਤੋਂ ਕਮਾਇਆ ਗਿਆ ਪੈਸਾ ਕਿੱਥੇ ਗਿਆ? ਕੀ ਸਰਕਾਰ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਏਗੀ?
ਇਹ ਵੀ ਪੜ੍ਹੋ: ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ ਭਵਿੱਖਬਾਣੀ
ਮੰਤਰੀਆਂ ਅਤੇ ਪੁਲਸ ਦੀ ਭੂਮਿਕਾ 'ਤੇ ਸਵਾਲ ਸਰਕਾਰ 'ਤੇ ਸਵਾਲ ਚੁੱਕਦੇ ਦਲਜੀਤ ਚੀਮਾ ਨੇ ਪੁੱਛਿਆ ਕਿ ਕੀ ਮੰਤਰੀ ਹਰਜੋਤ ਬੈਂਸ ਨੂੰ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਹੋ ਰਹੀ ਮਾਈਨਿੰਗ ਨਜ਼ਰ ਨਹੀਂ ਆਉਂਦੀ? ਦੋਸ਼ ਲਾਇਆ ਗਿਆ ਹੈ ਕਿ ਰਾਤ ਦੇ ਸਮੇਂ ਮਾਈਨਿੰਗ ਵਾਲੀਆਂ ਗੱਡੀਆਂ ਦੇ ਸੈਂਕੜੇ ਕਾਫ਼ਲੇ ਗੁਜ਼ਰਦੇ ਹਨ ਪਰ ਪੁਲਸ ਪ੍ਰਸ਼ਾਸਨ ਇਸ ਵੱਲੋਂ ਅੱਖਾਂ ਮੀਟੀ ਬੈਠਾ ਹੈ। ਵਿਰੋਧੀ ਧਿਰ ਨੇ ਮੰਗ ਕੀਤੀ ਹੈ ਕਿ 'ਕੱਟੜ ਇਮਾਨਦਾਰ' ਹੋਣ ਦਾ ਦਾਅਵਾ ਕਰਨ ਵਾਲੀ ਸਰਕਾਰ ਸਪੱਸ਼ਟ ਕਰੇ ਕਿ ਮਾਈਨਿੰਗ ਦਾ ਇਹ ਪੈਸਾ ਕਿਸ ਦੀ ਜੇਬ ਵਿੱਚ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਉਹ ਇਸ ਗੰਭੀਰ ਮੁੱਦੇ ਨੂੰ ਲੈ ਕੇ ਜਨਤਾ ਦੀ ਕਚਹਿਰੀ ਵਿੱਚ ਜਾਣਗੇ ਅਤੇ ਸਰਕਾਰ ਪਾਸੋਂ ਜਵਾਬ ਮੰਗਣਗੇ।
ਇਹ ਵੀ ਪੜ੍ਹੋ: ਕੇਜਰੀਵਾਲ ਲਈ ਮੋਹਾਲੀ 'ਚ ਹੈਲੀਪੈਡ ਬਣਾਉਣ ਲਈ ਲੋਕਾਂ ਦੇ ਕਰੋੜਾਂ ਰੁਪਏ ਕਿਉਂ ਕੀਤੇ ਬਰਬਾਦ: ਖਹਿਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ
NEXT STORY