ਰੂਪਨਗਰ (ਵਿਜੇ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 10 ਦਸੰਬਰ ਦੀ ਰੈਲੀ ਨੂੰ ਲੈ ਕੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਘਾੜ ਇਲਾਕੇ ਦੇ ਪਿੰਡਾਂ ’ਚ ਮੀਟਿੰਗ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੀ 10 ਦਸੰਬਰ ਦੀ ਦਾਣਾ ਮੰਡੀ ਰੂਪਨਗਰ ਵਿਖੇ ਹੋਣ ਵਾਲੀ ਰੈਲੀ ਦੇ ਸਬੰਧ ’ਚ ਅੱਜ ਡਾ. ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ ਪੰਜਾਬ ਵੱਲੋਂ ਘਾੜ ਇਲਾਕੇ ਦੇ ਵੱਖ-ਵੱਖ ਪਿੰਡਾਂ ਮੀਆਂਪੁਰ, ਪੰਜੋਲਾ, ਪੰਜੋਲੀ, ਠੋਣਾ, ਪਡ਼ੀ, ਮਾਦਪੁਰ, ਸੈਫ਼ਲਪੁਰ, ਪੁਰਖਾਲੀ, ਖੇਡ਼ੀ ਅਤੇ ਹਿਰਦਾਪੁਰ ਆਦਿ ਪਿੰਡਾਂ ਦੀ ਇਕ ਸਾਂਝੀ ਮੀਟਿੰਗ ਜਸਵੀਰ ਸਿੰਘ ਸਰਪੰਚ ਦੇ ਘਰ ਪਿੰਡ ਬਬਾਨੀ ਵਿਖੇ ਕੀਤੀ ਗਈ।
ਇਹ ਵੀ ਪੜ੍ਹੋ: ਮੱਥੇ ’ਤੇ ‘ਬਿੰਦੀ’ ਲਾਉਂਦੇ ਸਮੇਂ ਲਾਸ਼ ਨੂੰ ਵੇਖ ਰੋਂਦੇ ਬੋਲੀ ਭੈਣ, ‘ਸੁਹਾਗਣ ਵਿਦਾ ਹੋਣਾ ਚਾਹੁੰਦੀ ਸੀ ਮੇਰੀ ਭੈਣ'
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬਰਿੰਦਰ ਸਿੰਘ ਢਿਲੋਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਘਾੜ ਇਲਾਕੇ ਦੇ ਵਿਕਾਸ ਲਈ ਕੋਈ ਇਕ ਕੰਮ ਵੀ ਨਹੀਂ ਕਰਵਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੀ ਕਾਂਗਰਸ ਸਰਕਾਰ ਦੀ ਕਾਰਗੁਜਾਰੀ ਸਿਫਰ ਦੇ ਬਰਾਬਰ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਵਿਧਾਇਕ ’ਤੇ ਤੰਜ ਕਸਦਿਆਂ ਕਿਹਾ ਕਿ ਉਸ ਨੇ ਹਲਕੇ ਦੇ ਵੋਟਰਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਆਪਣੀ ਪਾਰਟੀ ਛੱਡ ਕੇ ਮੌਜੂਦਾ ਕਾਂਗਰਸ ਪਾਰਟੀ ’ਚ ਸ਼ਮੂਲੀਅਤ ਕੀਤੀ ਸੀ ਪਰ ਫਿਰ ਵੀ ਹਲਕੇ ’ਚ ਕੀਤੇ ਇਕ ਇੱਟ ਵੀ ਨਹੀਂ ਲਗਵਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਗਠਜੋੜ ਨੂੰ ਵੋਟਾਂ ਪਾ ਕੇ ਪੰਜਾਬ ਦੇ ਵਿਕਾਸ ਲਈ ਸੁਖਬੀਰ ਸਿੰਘ ਬਾਦਲ ਦਾ ਸਾਥ ਦੇਣ।
ਉਨ੍ਹਾਂ ਕਿਹਾ ਕਿ 10 ਦਸੰਬਰ ਦੀ ਸੁਖਬੀਰ ਸਿੰਘ ਬਾਦਲ ਦੀ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ ਅਤੇ ਪੂਰੇ ਹਲਕੇ ਵਿਚ ਇਸ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਅਤੇ ਘਾਡ਼ ਇਲਾਕੇ ਤੋਂ ਇਕ ਵੱਡਾ ਕਾਫਲਾ ਇਸ ਰੈਲੀ ਵਿਚ ਸ਼ਮੂਲੀਅਤ ਕਰੇਗਾ। ਇਸ ਸਮੇਂ ਹੋਰਨਾਂ ਤੋਂ ਇਲਾਵਾ ਅਜਮੇਰ ਸਿੰਘ ਖੇੜਾ ਮੈਂਬਰ ਐੱਸ. ਜੀ. ਪੀ. ਸੀ, ਗੁਰਚਰਨ ਸਿੰਘ ਸਰਪੰਚ ਮੀਆਂਪੁਰ, ਜਸਪਾਲ ਸਿੰਘ ਸਾਬਕਾ ਸਰਪੰਚ ਠੋਣਾ, ਗੁਰਮੀਤ ਸਿੰਘ ਠੋਣਾ, ਹਰਦੇਵ ਸਿੰਘ ਸਾਬਕਾ ਸਰਪੰਚ ਪਡ਼ੀ, ਮਲਕੀਤ ਸਿੰਘ ਮਾਦਪੁਰ, ਬੇਅੰਤ ਸਿੰਘ ਸੈਂਫਲਪੁਰ, ਨੇਤਰ ਸਿੰਘ ਪੰਜੋਲੀ, ਸੁਰਿੰਦਰ ਸਿੰਘ ਪ੍ਰਧਾਨ ਪੰਜੋਲਾ, ਗੁਰਪਾਲ ਸਿੰਘ ਖੇਡ਼ੀ, ਪਰਮ ਗੁਰੋਂ ਪੁਰਖਾਲੀ, ਮੇਵਾ ਸਿੰਘ ਬਿੰਦਰਖ, ਜਸਵੀਰ ਸਿੰਘ ਸਨਾਣਾ ਅਤੇ ਗੋਲਡੀ ਪੁਰਖਾਲੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਹ ਵੀ ਪੜ੍ਹੋ: ਵਿਰਾਸਤ-ਏ-ਖਾਲਸਾ ਪੁੱਜੇ CM ਚੰਨੀ ਨੇ ਕਈ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ, ਕੀਤੇ ਵੱਡੇ ਐਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਿਆਹੁਤਾ ਨੌਜਵਾਨ ਨੇ ਫ਼ਾਹਾ ਲੈਕੇ ਕੀਤੀ ਖ਼ੁਦਕੁਸ਼ੀ
NEXT STORY