ਰੂਪਨਗਰ (ਸੱਜਣ ਸੈਣੀ)- ਪੰਜਾਬ ਵਿੱਚ ਹੋਣ ਜਾ ਰਹੀਆਂ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਲਗਾਤਾਰ ਭਖਦਾ ਜਾ ਰਿਹਾ ਹੈ ਅਤੇ ਇਨ੍ਹਾਂ ਚੋਣਾਂ ਨੂੰ ਜਿੱਤਣ ਲਈ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਜੋੜ ਤੋੜ ਦੀ ਰਾਜਨੀਤੀ ਕੀਤੀ ਜਾ ਰਹੀ ਹੈ । ਬੀਤੇ ਕੱਲ੍ਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਟਕਸਾਲੀ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਨੂੰ ਲੈ ਕੇ ਵਿਰੋਧੀਆਂ ਵੱਲੋਂ ਲਗਾਤਾਰ ਸਬਜ਼ੀ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ।
ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਹੌਲੀ-ਹੌਲੀ ਰਾਜਨੀਤੀ ਦੇ ਵਿੱਚ ਕਰੈਡੀਬਿਲਟੀ ਖ਼ਤਮ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀਆਂ ਛੱਡਣ ਵਾਲੇ ਆਗੂਆਂ ਦੀ ਕੋਈ ਆਈਡਿਓਲੋਜੀ ਨਹੀਂ ਕੋਈ ਪਾਲਿਸੀ ਨਹੀਂ। ਬਸ ਆਪਣੇ ਨਿੱਜੀ ਹਿੱਤਾਂ ਲਈ ਪਾਰਟੀਆਂ ਛੱਡ ਰਹੇ ਹਨ, ਜਿਸ ਕਰਕੇ ਹੁਣ ਪੰਜਾਬ ਦੇ ਲੋਕੀਂ ਅਜਿਹੇ ਲੀਡਰਾਂ ਨੂੰ ਮੂੰਹ ਨਹੀਂ ਲਾ ਰਹੇ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦੌਰਾਨ ਭਗਵੰਤ ਮਾਨ ਦੀ ਚੁੱਪੀ ਨੇ ਖੜ੍ਹੇ ਕੀਤੇ ਸਵਾਲ
ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਮਨਰੇਗਾ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਨੋਟਿਸ ਦੇ ਕੇ ਕੱਢਣ ਦੇ ਮਾਮਲੇ 'ਤੇ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਲੀਡਰਾਂ ਵੱਲੋਂ 2017 ਦੀਆਂ ਚੋਣਾਂ ਤੋਂ ਪਹਿਲਾਂ ਘਰ-ਘਰ ਰੁਜ਼ਗਾਰ ਦੇਣ ਦੀ ਗੱਲ ਕਹੀ ਸੀ ਪਰ ਜੋ ਪੁਰਾਣੇ ਮੁਲਾਜ਼ਮ ਰੁਜ਼ਗਾਰ 'ਤੇ ਲੱਗੇ ਹਨ ਅਤੇ ਆਪਣੇ ਹੱਕ ਮੰਗ ਰਹੇ ਹਨ, ਉਨ੍ਹਾਂ ਨੂੰ ਨੌਕਰੀਓਂ ਕੱਢਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਹਿਮਾਚਲ ਜਾਣ ਵਾਲਿਆਂ ਲਈ ਅਹਿਮ ਖ਼ਬਰ, ਕੋਰੋਨਾ ਨਿਯਮਾਂ ਤੋਂ ਅਜੇ ਨਹੀਂ ਮਿਲੀ ਕੋਈ ਛੋਟ
ਪੰਜਾਬ ਸਰਕਾਰ ਵੱਲੋਂ 3 ਸਤੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਦੇ ਗਏ ਵਿਸ਼ੇਸ਼ ਸੈਸ਼ਨ ਸੈਸ਼ਨ ਨੂੰ ਲੈ ਕੇ ਡਾ ਦਲਜੀਤ ਸਿੰਘ ਚੀਮਾ ਬੋਲੇ ਕਿ ਚੰਗੀ ਗੱਲ ਹੈ ਸਰਕਾਰ ਪੰਜਾਬ ਸਰਕਾਰ ਵੱਲੋਂ 400 ਸਾਲਾ ਨੂੰ ਲੈ ਕੇ ਸੈਸ਼ਨ ਸੱਦਿਆ ਗਿਆ ਪਰ ਪੰਜਾਬ ਦੇ ਬਾਕੀ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਭੱਜਣਾ ਨਹੀਂ ਚਾਹੀਦਾ। ਉਨ੍ਹਾਂ ਦੇ ਹੱਲ ਨੂੰ ਲੈ ਕੇ ਵਿਧਾਨ ਸਭਾ ਸੈਸ਼ਨ ਦਾ ਸਮਾਂ ਵਧਾਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਗੰਭੀਰ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਹੋ ਸਕੇ। ਪੰਜਾਬ ਸਰਕਾਰ ਵੱਲੋਂ ਬੇਦੋਸ਼ੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਲਾਂਚ ਕੀਤੀ ਨਵੀਂ ਸਕੀਮ 'ਮੇਰਾ ਕੰਮ ਮੇਰਾ ਮਾਣ' ਨੂੰ ਲੈ ਕੇ ਡਾ. ਦਲਜੀਤ ਸਿੰਘ ਚੀਮਾ ਨੇ ਕਾਂਗਰਸ ਸਰਕਾਰ 'ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਕੈਪਟਨ ਸਾਬ੍ਹ ਦੱਸਣ ਕਿ ਜੋ 2017 ਦੇ ਵਿਚ ਘਰ-ਘਰ ਰੁਜ਼ਗਾਰ ਦੇਣ ਦੀ ਸਕੀਮ ਲਾਂਚ ਕੀਤੀ ਸੀ ਕੀ ਉਹ ਬੰਦ ਕਰ ਦਿੱਤੀ? ਜੋ ਮੁੱਖ ਮੰਤਰੀ ਸਾਹਿਬ ਨੂੰ ਨਵੀਂ ਸਕੀਮ ਲਾਂਚ ਕਰਨੀ ਪਈ।
ਇਹ ਵੀ ਪੜ੍ਹੋ: ਜਲੰਧਰ: ਰੱਖੜੀ ਵਾਲੇ ਦਿਨ ਤੋਂ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਗੁਰਦਾਸ ਮਾਨ ਦੇ ਹੱਕ ’ਚ ਆਏ ਰਾਜਾ ਵੜਿੰਗ, ਪਰਚਾ ਰੱਦ ਕਰਵਾਉਣ ਲਈ ਮੁੱਖ ਮੰਤਰੀ ਨਾਲ ਕਰਨਗੇ ਮੁਲਾਕਾਤ
NEXT STORY