ਪਟਿਆਲਾ (ਇੰਦਰਜੀਤ ਬਖਸ਼ੀ): ਆਮ ਆਦਮੀ ਪਾਰਟੀ ਦੇ ਪੰਜਾਬ ਦੇ ਨਵੇਂ ਇੰਚਾਰਜ ਜਰਨੈਲ ਸਿੰਘ ਵਲੋਂ ਆਪਣੇ ਰੁਸੇ ਨੇਤਾਵਾਂ ਨੂੰ ਮਨਾਉਣ ਦੇ ਬਿਆਨ ਤੋਂ ਬਾਅਦ ਡਾ. ਧਰਮਵੀਰ ਗਾਂਧੀ ਨੇ ਵੀ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਰਾਬਤਾ ਕਾਇਮ ਕਰਦੀ ਹੈ ਤਾਂ ਉਹ ਸਿਰਫ ਇਕ ਸ਼ਰਤ 'ਤੇ ਉਨ੍ਹਾਂ ਦੇ ਨਾਲ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਪਹਿਲੀ ਸ਼ਰਤ ਇਹ ਰੱਖੀ ਕਿ ਜੇਕਰ ਆਮ ਆਦਮੀ ਪਾਰਟੀ ਸੂਬੇ ਨੂੰ ਵਧ ਅਧਿਕਾਰ ਦਿੰਦੀ ਹੈ ਤਾਂ ਉਹ ਆਮ ਆਦਮੀ 'ਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ-ਨਾਲ ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਭਰ 'ਚ ਜਿੰਨੀਆਂ ਵੀ ਪਾਰਟੀਆਂ ਹਨ ਉਨ੍ਹਾਂ 'ਚ ਕਿਤੇ ਨਾ ਕਿਤੇ ਕੇਂਦਰ ਦੀ ਦਖਲਅੰਦਾਜ਼ੀ ਦੇਖਣ ਨੂੰ ਮਿਲਦੀ ਹੈ, ਜਿਸ ਕਾਰਨ ਪੰਜਾਬ ਦੇ ਆਪਣੇ ਅਧਿਕਾਰ ਖਤਮ ਹੁੰਦੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਾਰਾ ਟੈਕਸ ਅੱਜ ਕੇਂਦਰ ਕੋਲ ਅਤੇ ਅਤੇ ਇਸ ਦੇ ਖਿਲਾਫ ਆਵਾਜ਼ ਚੁੱਕਣ ਵਾਲਾ ਵੀ ਕੋਈ ਨਹੀਂ ਹੈ।
ਇਹ ਵੀ ਪੜ੍ਹੋ: ਦਿੱਲੀ ਫਤਿਹ ਕਰਨ ਤੋਂ ਬਾਅਦ ਪੰਜਾਬ 'ਚ 'ਆਪ' ਨੇ ਖੇਡਿਆ 'ਵੱਡਾ ਪੱਤਾ'
ਦੱਸਣਯੋਗ ਹੈ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਹਾਈਕਮਾਨ ਨੇ ਮਨੀਸ਼ ਸਿਸੋਦੀਆ ਨੂੰ ਪੰਜਾਬ ਇੰਚਾਰਜੀ ਤੋਂ ਲਾਂਭੇ ਕਰਕੇ ਸਿੱਖ ਚਿਹਰੇ ਜਰਨੈਲ ਸਿੰਘ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਸੀ। ਪਾਰਟੀ ਵਲੋਂ ਪੰਜਾਬ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਜਰਨੈਲ ਸਿੰਘ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਜਰਨੈਲ ਸਿੰਘ ਨੇ ਕਿਹਾ ਸੀ ਕਿ ਉਹ ਪਾਰਟੀ ਤੋਂ ਰੁੱਸੇ ਲੀਡਰਾਂ ਨੂੰ ਵੀ ਮਨਾਉਣ ਦਾ ਯਤਨ ਕਰਨਗੇ। ਪਾਰਟੀ ਹਾਈ ਕਮਾਨ ਵਲੋਂ ਤੀਜੀ ਵਾਰ ਪੰਜਾਬ ਦਾ ਇੰਚਾਰਜ ਬਦਲਿਆ ਗਿਆ ਹੈ। ਇਸ ਤੋਂ ਪਹਿਲਾਂ ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਵੀ ਪੰਜਾਬ ਦੇ ਇੰਚਾਰਜ ਰਹਿ ਚੁੱਕੇ ਹਨ। ਜਰਨੈਲ ਸਿੰਘ ਦਿੱਲੀ ਦੇ ਤਿਲਕ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।
ਇਹ ਵੀ ਪੜ੍ਹੋ: ਇੰਝ ਸਿਆਸਤ 'ਚ ਆਏ ਸੀ ਕੈਪਟਨ ਅਮਰਿੰਦਰ ਸਿੰਘ, ਛੱਡੀ ਸੀ ਫੌਜ ਦੀ ਨੌਕਰੀ
ਅੰਮ੍ਰਿਤਸਰ ਏਅਰਪੋਰਟ 'ਤੇ ਕੋਰੋਨਾ ਵਾਇਰਸ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ
NEXT STORY