ਜਲੰਧਰ (ਚੋਪੜਾ)- ਜਲੰਧਰ ਵਿਚ ਵੀਰਵਾਰ ਦੀ ਰਾਤ ਆਸ-ਪਾਸ ਡਰੋਨ ਵੇਖੇ ਜਾਣ ਅਤੇ 3-4 ਹੋਏ ਧਮਾਕਿਆਂ ਦੀਆਂ ਆਵਾਜ਼ਾਂ ਨਾਲ ਸ਼ਹਿਰ ਵਿਚ ਸਨਸਨੀ ਫੈਲ ਗਈ। ਕੁਝ ਥਾਵਾਂ ’ਤੇ ਲੋਕਾਂ ਵੱਲੋਂ ਡਰੋਨ ਦੀਆਂ ਗਤੀਵਿਧੀਆਂ ਰਿਕਾਰਡ ਵੀ ਕੀਤੀਆਂ ਗਈਆਂ ਅਤੇ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਲੱਗੀਆਂ। ਇਸ ਦਰਮਿਆਨ ਸੀ. ਟੀ. ਕਾਲਜ ਨਾਲ ਜੁੜੀ ਇਕ ਵੀਡੀਓ ਵੀ ਵਿਆਪਕ ਤੌਰ ’ਤੇ ਸ਼ੇਅਰ ਕੀਤੀ ਜਾਣ ਲੱਗੀ। ਜਿਸ ਨੂੰ ਲੈ ਕੇ ਲੋਕਾਂ ਵਿਚ ਡਰ ਦੀ ਸਥਿਤੀ ਪੈਦਾ ਹੋ ਗਈ।

ਇਹ ਵੀ ਪੜ੍ਹੋ: ਭਾਰਤ-ਪਾਕਿ ਵਿਚਾਲੇ ਜੰਗ ਨੂੰ ਲੈ ਕੇ ਭਵਿੱਖਬਾਣੀ, ਇੰਨੇ ਦਿਨਾਂ ਤੱਕ ਰਹੇਗੀ ਹਮਲੇ ਦੀ ਮਿਆਦ

ਵਾਇਰਲ ਹੋਈ ਇਸ ਵੀਡੀਓ ਦਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੱਚ ਦੱਸਿਆ। ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਪ੍ਰਤੀਕਿਰਿਆ ਦਿੰਦੇ ਹੋਏ ਸਪਸ਼ਟ ਕੀਤਾ ਕਿ ਸੀ. ਟੀ . ਕਾਲਜ ਦੀ ਵੀਡੀਓ ਇਸ ਘਟਨਾ ਨਾਲ ਪੂਰੀ ਤਰ੍ਹਾਂ ਸਬੰਧਿਤ ਨਹੀਂ ਹੈ। ਡੀ. ਸੀ. ਨੇ ਦੱਸਿਆ ਕਿ ਵਾਇਰਲ ਹੋ ਰਹੀ ਵੀਡੀਓ ਸ਼ਾਮ 7.30 ਵਜੇ ਦਾ ਹੈ ਜਦਕਿ ਪਹਿਲਾ ਡਰੋਨ ਰਾਤ ਕਰੀਬ 9 ਵਜੇ ਵੇਖਿਆ ਗਿਆ ਸੀ। ਵੀਡੀਓ ਵਿਚ ਨਜ਼ਰ ਆ ਰਹੀ ਘਟਨਾ ਦਰਅਸਲ ਇਕ ਖੇਤ ਵਿਚ ਲੱਗੀ ਅੱਗ ਦੀ ਹੈ, ਨਾ ਕਿ ਕਿਸੇ ਡਰੋਨ ਹਮਲੇ ਦੀ ਫ਼ੌਜੀ ਕਾਰਵਾਈ ਦੀ।

ਇਹ ਵੀ ਪੜ੍ਹੋ: ਜੰਗ ਦੇ ਹਾਲਾਤ ਦਰਮਿਆਨ ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀ ਪਾਬੰਦੀ, ਰਾਤ 10 ਤੋਂ ਸਵੇਰੇ 6 ਵਜੇ ਤੱਕ...
ਐਮਰਜੈਂਸੀ 'ਚ ਕਿਥੇ ਸ਼ਿਫਟ ਕੀਤੇ ਜਾਣਗੇ ਜਲੰਧਰੀਏ, ਪ੍ਰਸ਼ਾਸਨ ਨੇ ਕੀਤੀ ਲਿਸਟ ਜਾਰੀ
ਇਥੇ ਇਹ ਵੀ ਦੱਸਣਯੋਗ ਹੈ ਕਿ ਜਲੰਧਰ ਪ੍ਰਸ਼ਾਸਨ ਵੱਲੋਂ ਇਕ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿਚ ਜਾਣਕਾਰੀ ਦਿੱਤੀ ਗਈ ਹੈ ਕਿ ਜੇਕਰ ਸ਼ਹਿਰ 'ਚ ਐਮਰਜੈਂਸੀ ਦੀ ਸਥਿਤੀ ਬਣਦੀ ਹੈ ਤਾਂ ਜਨਤਾ ਨੂੰ ਕਿਥੇ ਸ਼ਿਫ਼ਟ ਕੀਤਾ ਜਾਵੇਗਾ। ਇਸ ਸਬੰਧੀ ਇਕ ਲਿਸਟ ਜਲੰਧਰ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਜ਼ਿਆਦਾਤਰ ਸਰਕਾਰੀ ਅਤੇ ਨਿੱਜੀ ਸਕੂਲ ਅਤੇ ਕਾਲਜ ਸ਼ਾਮਲ ਹਨ। ਇਸ ਲਈ ਹਰ ਥਾਂ 'ਤੇ ਮਾਡਲ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ! ਹੁਣ ਵਕਫ਼ ਬੋਰਡ ਦੇ ਇਨ੍ਹਾਂ ਕਰਮਚਾਰੀਆਂ ਦੇ ਕਰ 'ਤੇ ਤਬਾਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੰਗ ਵਿਚਾਲੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਹਥਿਆਰਾਂ ਦੇ ਜ਼ਖੀਰੇ ਸਮੇਤ 2 ਮੁਲਜ਼ਮ ਗ੍ਰਿਫ਼ਤਾਰ
NEXT STORY